Kalanaur: ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਨੇਤਾ ਉਦੇਵੀਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਪੰਜਾਬ ਵਿੱਚ ਚਿੱਟੇ ਦਿਨ ਹੋ ਰਹੇ ਕਤਲੋਗਾਰਤ, ਗੈਂਗਸਟਰਾਂ ਵੱਲੋਂ ਪੰਜਾਬ ਦੇ ਲੋਕਾਂ ਕੋਲੋਂ ਮਾਰਨ ਦੀਆਂ ਧਮਕੀਆਂ ਦੇ ਕੇ ਲਈਆਂ ਜਾ ਰਹੀਆਂ ਫਿਰੋਤੀਆਂ, ਨਸ਼ਾ ਦੇ ਦਿਨੋਂ ਦਿਨ ਵਧ ਰਹੇ ਪ੍ਰਕੋਪ ਕਾਰਨ ਮਰ ਰਹੀ ਪੰਜਾਬ ਦੀ ਨੌਜਵਾਨੀ ਦੇ ਰੋਸ ਵੱਜੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਇਕ ਵਿਸ਼ਾਲ ਧਰਨਾ ਕਲਾਨੌਰ ਵਿਖੇ ਦਿਤਾ ਗਿਆ।
ਜਿਸ ਨੂੰ ਸੰਬੋਧਨ ਕਰਦੇ ਹੋਏ ਉਦੇਵੀਰ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਹੋ ਰਹੇ ਧੱਕੇ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵਸਨੀਕਾਂ ਦੀ ਉਹ ਹਰ ਸਮੇਂ ਬਾਂਹ ਫੜਨਗੇ ਅਤੇ ਲੋਕਾਂ ਵਿੱਚ ਡਰ ਦੀ ਭਾਵਨਾ ਨੂੰ ਖਤਮ ਕਰਨ ਲਈ ਉਹ ਹਰ ਤਰ੍ਹਾਂ ਦੀ ਲੜਾਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਡੱਟ ਕੇ ਲੜਨਗੇ ਤੇ ਲੋਕਾਂ ਦੀ ਕਚਹਿਰੀ ਵਿੱਚ ਹਲਕਾ ਡੇਰਾ ਬਾਬਾ ਨਾਨਕ ਦੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੀਆਂ ਕਾਲੀਆਂ ਕਰਤੂਤਾਂ ਨੂੰ ਉਜਾਗਰ ਕਰਨ ਤੋਂ ਗ਼ੁਰੇਜ਼ ਨਹੀਂ ਕਰਨਗੇ। ਧਰਨੇ ਤੋਂ ਬਾਅਦ ਪੁਲਿਸ ਇੰਸਪੈਕਟਰ ਕਲਾਨੌਰ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਸਬੰਧੀ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਸੁੱਤੀ ਪਈ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਮੰਗ ਪੱਤਰ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ