Chandigarh News: ਜਲੰਧਰ ਲੋਕ ਸਭਾ ਸੀਟ ਤੋਂ ਐਮ. ਪੀ. ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਬੀਤੀ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਅੱਜ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕਾਂਗਰਸ ਹਰ ਸੂਬੇ ਤੋਂ ਵੱਡੇ ਫਰਕ ਨਾਲ ਜਿੱਤੇ ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ। ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਚੰਨੀ ਨੂੰ ਏਆਈਸੀਸੀ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।
ਹਿੰਦੂਸਥਾਨ ਸਮਾਚਾਰ