Mohali News: ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਦੂਜੇ ਨੂੰ ਆਪਣੇ ਕਾਰੋਬਾਰ ‘ਚ ਭਾਈਵਾਲ ਬਣਾਉਣ ਦੀ ਧਮਕੀ ਦਿੱਤੀ ਹੈ। ਇਸ ਲਈ ਦੋਵਾਂ ਨੂੰ ਵਟਸਐਪ ਕਾਲ ਆਈ ਸੀ। ਪੁਲਿਸ ਨੂੰ ਸ਼ਿਕਾਇਤ ਨਾ ਕਰਨ ਦੀ ਧਮਕੀ ਵੀ ਦਿੱਤੀ ਗਈ। ਕਾਰੋਬਾਰੀ ਦੀ ਸ਼ਿਕਾਇਤ ’ਤੇ ਥਾਣਾ ਸੋਹਾਣਾ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
ਸੈਕਟਰ-91 ਵਾਸੀ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਮੈਡੀਕਲ ਫੈਕਟਰੀ ਦਾ ਮਾਲਕ ਹੈ। ਉਸ ਨੂੰ ਵਿਦੇਸ਼ੀ ਨੰਬਰ ਤੋਂ ਉਸ ਦੇ ਫੋਨ ‘ਤੇ ਵਟਸਐਪ ‘ਤੇ ਕਾਲ ਆਈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ। ਆਪਣੇ ਕਾਰੋਬਾਰੀ ਵਿਚ ਆਪਣਾ ਹਿੱਸਾ ਨਿਵੇਸ਼ ਕਰਨ ਲਈ ਵੀ ਕਿਹਾ। ਕਿਹਾ ਕਿ ਜੇਕਰ ਪੁਲਿਸ ਨੂੰ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤੁਹਾਡੇ ਪਰਿਵਾਰ ਦਾ ਭਾਰੀ ਨੁਕਸਾਨ ਹੋਵੇਗਾ। ਇਸੇ ਤਰ੍ਹਾਂ ਸੈਕਟਰ-78 ਦੇ ਪ੍ਰਾਪਰਟੀ ਡੀਲਰ ਨੂੰ ਵੀ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਉਸ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਪ੍ਰਾਪਰਟੀ ਡੀਲਰ ਨੇ ਵੀ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਹਿੰਦੂਸਥਾਨ ਸਮਾਚਾਰ