Firozpur News: ਪੁਲਸ ਥਾਣਾ ਮੱਲਾਵਾਲਾ ਦੇ ਨਜ਼ਦੀਕੀ ਪਿੰਡ ਆਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਨਸ਼ੇ ਦੀ ਵੱਧ ਮਾਤਰਾ ਦਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਵਾਸੀ ਆਲੇ ਵਾਲਾ ਨੇ ਦੱਸਿਆ ਕਿ ਉਸਦੇ ਲੜਕੇ ਗੁਰਜੀਤ ਸਿੰਘ (22) ਨੂੰ ਪਿੰਡ ਦੇ ਹੀ ਕੁੱਝ ਨਸ਼ਾ ਵੇਚਣ ਵਾਲੇ ਲੋਕਾਂ ਨੇ ਨਸ਼ੇ ’ਤੇ ਲਗਾਇਆ, ਜਿਸ ਕਾਰਨ ਉਸਦਾ ਲੜਕਾ ਨਸ਼ਾ ਕਰਨ ਦਾ ਆਦੀ ਹੋ ਗਿਆ।
ਅੱਜ ਉਸਦੇ ਲੜਕੇ ਗੁਰਜੀਤ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਖ਼ੇਤਾਂ ਵਿਚੋਂ ਮਿਲੀ ਹੈ। ਗੁਰਸੇਵਕ ਸਿੰਘ ਨੇ ਪਿੰਡ ਆਲੇਵਾਲਾ ਦੇ ਕੁੱਝ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ’ਤੇ ਪੁਲਿਸ ਨਾਲ ਮਿਲੀ ਭੁਗਤ ਕਰਕੇ ਨਸ਼ਾ ਵੇਚਣ ਦੇ ਦੋਸ਼ ਲਗਾਏ ਹਨ।
ਹਿੰਦੂਸਥਾਨ ਸਮਾਚਾਰ