New Delhi: ਸੁਪਰੀਮ ਕੋਰਟ ਦਾ ਯੂਟਿਊਬ ਚੈਨਲ ਹੈਕ ਹੋ ਗਿਆ ਹੈ। ਸੁਪਰੀਮ ਕੋਰਟ ਦੇ ਯੂਟਿਊਬ ਚੈਨਲ ‘ਤੇ ਕ੍ਰਿਪਟੋਕੁਰੰਸੀ ਐਕਸਆਰਪੀ ਦਾ ਇਸ਼ਤਿਹਾਰ ਚੱਲ ਰਿਹਾ ਹੈ। ਅਮਰੀਕੀ ਕੰਪਨੀ ਰਿੱਪਲ ਲੈਬਸ ਨੇ ਕ੍ਰਿਪਟੋਕੁਰੰਸੀ ਐਕਸਆਰਪੀ ਤਿਆਰ ਕੀਤੀ ਹੈ।
ਇਸ ਯੂ-ਟਿਊਬ ਚੈਨਲ ‘ਤੇ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਜਬਰ ਜ਼ਨਾਹ ਅਤੇ ਕਤਲ ਕੇਸ ਦੀ ਸੁਣਵਾਈ ਦਾ ਲਾਈਵ ਟੈਲੀਕਾਸਟ ਕੀਤਾ ਗਿਆ ਸੀ।
ਹਿੰਦੂਸਥਾਨ ਸਮਾਚਾਰ