New Delhi: ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ। ਇਹ ਸਹੁੰ ਚੁੱਕ ਸਮਾਗਮ ਸ਼ਾਮ 4:30 ਵਜੇ ਰਾਜ ਨਿਵਾਸ ਵਿਖੇ ਆਯੋਜਿਤ ਹੋਏਗਾ। ਦਿੱਲੀ ਨੂੰ ਅੱਜ ਤੋਂ ਆਤਿਸ਼ੀ ਮਰਲੇਨਾ ਨਵੇਂ ਮੁੱਖ ਮੰਤਰੀ ਦੇ ਰੂਪ ਵਿੱਚ ਮਿਲੇਗੀ। ਇਸ ਦੇ ਨਾਲ ਹੀ ਆਤਿਸ਼ੀ ਦੇ ਨਾਲ ਹੀ ਹੋਰ 5 ਮੰਤਰੀ ਵੀ ਸਹੁੰ ਚੁੱਕਣਗੇ। ਇਨ੍ਹਾਂ ਵਿੱਚ ਗੋਪਾਲ ਰਾਏ, ਮੁਕੇਸ਼ ਕੁਮਾਰ, ਇਮਰਾਨ ਹੁਸੈਨ,ਸੌਰਭ ਭਾਰਦਵਾਜ ਅਤੇ ਕੈਲਾਸ਼ ਗਹਿਲੋਤ ਦੇ ਨਾਂਅ ਸ਼ਾਮਲ ਹਨ।
ਦਸ ਦਇਏ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਤੋਂ ਰਿਜਾਈਨ ਕਰਨ ਤੋਂ ਬਾਅਦ ਆਤਿਸ਼ੀ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਆਤਿਸ਼ੀ ਨੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਉਪ ਰਾਜਪਾਲ ਤੋਂ ਸਹੁੰ ਚੁੱਕ ਦੀ ਤਰੀਕ ਤੈਅ ਕਰਨ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜ ਕੈਬਨਿਟ ਮੰਤਰੀ ਵੀ ਸਹੁੰ ਚੁੱਕਣਗੇ, ਜੋ ਨਵੀਂ ਸਰਕਾਰ ਦੀ ਦਿਸ਼ਾ ਅਤੇ ਨੀਤੀਆਂ ਘੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਜਿਕਰਯੋਗ ਹੈ ਕਿ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਪ ਰਾਜਪਾਲ ਦੇ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਹੁੰ ਚੁੱਕਣ ਦੀ ਤਰੀਕ ਤੋਂ ਹੀ ਆਤਿਸ਼ੀ ਨੂੰ ਦਿੱਲੀ ਦਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਹੈ ਅਤੇ ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਵੀ ਸਵੀਕਾਰ ਕਰ ਲਿਆ ਹੈ।
ਗੌਰਤਲਬ ਹੈ ਕਿ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਇਸ ਤੋਂ ਪਹਿਲਾਂ ਭਾਜਪਾ ਦੀ ਸੁਸ਼ਮਾ ਸਵਰਾਜ ਅਤੇ ਕਾਂਗਰਸ ਦੀ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਰਹਿ ਚੁੱਕੇ ਹਨ। ਸੁਸ਼ਮਾ ਸਵਰਾਜ ਦਾ ਕਾਰਜਕਾਲ ਬਹੁਤ ਛੋਟਾ ਸੀ ਪਰ ਸ਼ੀਲਾ ਦੀਕਸ਼ਤ 15 ਸਾਲ ਦਿੱਲੀ ਦੀ ਮੁੱਖ ਮੰਤਰੀ ਰਹੀ।
ਦਸ ਦਇਏ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ‘ਤੇ ਉਦੋਂ ਤੱਕ ਨਹੀਂ ਬੈਠਣਗੇ ਜਦੋਂ ਤੱਕ ਦਿੱਲੀ ਦੇ ਲੋਕ ਉਨ੍ਹਾਂ ਨੂੰ ਇਮਾਨਦਾਰੀ ਦਾ ਪ੍ਰਮਾਣ ਪੱਤਰ ਨਹੀਂ ਦੇ ਦਿੰਦੇ। ਇਸ ਐਲਾਨ ਤੋਂ ਬਾਅਦ ਕੇਜਰੀਵਾਲ ਨੇ LG ਨਾਲ ਮੁਲਾਕਾਤ ਕੀਤੀ ਅਤੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਸਮੇਂ ਆਤਿਸ਼ੀ ਵਿੱਤ, ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ (ਲੋਕ ਨਿਰਮਾਣ ਵਿਭਾਗ) ਸਮੇਤ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲ ਰਹੀ ਹੈ।