PM Modi USA Visit: ਪ੍ਰਧਾਨ ਮੰਤਰੀ ਮੋਦੀ ਆਪਣੇ 3 ਦਿਨਾਂ ਅਮਰੀਕੀ ਦੌਰੇ ‘ਤੇ ਰਵਾਨਾ ਹੋ ਗਏ ਹੋ ਗਏ ਹਨ ਕਵਾਡ ਵਿੱਚ ਭਾਰਤ, ਅਮਰੀਕਾ, ਜਾਪਾਨ ਅਤੇ ਆਸਟਰੇਲੀਆ ਸ਼ਾਮਲ ਹਨ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਲਮਿੰਗਟਨ, ਡੇਲਾਵੇਅਰ ਵਿੱਚ ਆਯੋਜਿਤ ਸਾਲਾਨਾ ਕਵਾਡ ਸਮਿਟ ਅਤੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਦੇ ‘ਸਮਿਟ ਆਫ ਦ ਫਿਊਚਰ’ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ ਵੱਡੀਆਂ ਅਮਰੀਕੀ ਟੈਕਨਾਲੋਜੀ ਕੰਪਨੀਆਂ ਦੇ ਸੀਈਓਜ਼ ਨਾਲ ਵੀ ਮੀਟਿੰਗ ਕਰਨਗੇ।
PM @narendramodi emplanes for USA, where he will be attending various programmes, including the Quad Summit, a community programme, addressing the Summit of the Future and other bilateral meetings. https://t.co/LO1Pqaf13T pic.twitter.com/aqNmlegmG0
— PMO India (@PMOIndia) September 20, 2024
ਯੂਐਸ ਦੇ ਰਾਸ਼ਟਰਪਤੀ ਜੋ ਬਿਡੇਨ ਡੇਲਾਵੇਅਰ ਵਿੱਚ ਕਵਾਡ ਦੇ ਚੌਥੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਇਸ ਸੰਮੇਲਨ ‘ਚ ਰਾਸ਼ਟਰਪਤੀ ਬਾਈਡੇਨ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਲਬਾਨੀਜ਼ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਨਾਲ ਮਿਲਣ ਦੀ ਉਮੀਦ ਕਰ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਕਵਾਡ ਇੱਕ ਅਜਿਹਾ ਪਲੇਟਫਾਰਮ ਹੈ ਜੋ ਸਮਾਨ ਵਿਚਾਰਧਾਰਾ ਵਾਲੇ ਦੇਸ਼ਾਂ ਦਾ ਸਮੂਹ ਹੈ, ਜੋ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਦਾ ਹੈ।” ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਬਾਈਡੇਨ ਨਾਲ ਦੁਵੱਲੀ ਮੀਟਿੰਗ ਵੀ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੁਆਡ (ਕੁਆਟਰਨਰੀ ਸਕਿਓਰਿਟੀ ਡਾਇਲਾਗ) ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਵਾਲੇ ਇੱਕ ਮਹੱਤਵਪੂਰਨ ਸਮੂਹ ਵਜੋਂ ਉੱਭਰਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਬਿਆਨ ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਜਾਣ ਤੋਂ ਪਹਿਲਾਂ ਦਿੱਤਾ ਹੈ।