Jammu Kashmir: ਰਿਆਸੀ ਜ਼ਿਲ੍ਹੇ ਦੇ ਸ਼ਿਕਾਰੀ ਇਲਾਕੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਤੋਂ ਬਾਅਦ ਸ਼ਨੀਵਾਰ ਨੂੰ ਪੂਰੇ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਵੱਲੋਂ ਜ਼ਿਲ੍ਹੇ ‘ਚ ਇੱਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਸ਼ਨੀਵਾਰ ਨੂੰ ਵੀ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਰਿਹਾ। ਮੰਨਿਆ ਜਾ ਰਿਹਾ ਹੈ ਕਿ ਇਲਾਕੇ ‘ਚ ਤਿੰਨ ਤੋਂ ਚਾਰ ਅੱਤਵਾਦੀ ਲੁਕੇ ਹੋਏ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਸੁਰੱਖਿਆ ਬਲਾਂ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ