Jalandhar News: ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਚ ਕੁਝ ਨੌਜਵਾਨਾਂ ਨੇ ਦਾਖਲ ਹੋ ਕੇ ਹਮਲਾ ਕਰ ਦਿੱਤਾ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿਚ ਮੁਲਜ਼ਮ ਪਹਿਲਾਂ ਏਜੰਸੀ ਦੇ ਮੁਲਾਜ਼ਮਾਂ ‘ਤੇ ਕੁਰਸੀਆਂ ਨਾਲ ਹਮਲਾ ਕਰਦੇ ਹਨ ਅਤੇ ਫਿਰ ਥੱਪੜ ਮਾਰਦੇ ਹਨ।
ਇਸ ਮਾਮਲੇ ਦੀ ਸ਼ਿਕਾਇਤ ਪੁਲਸ ਕੰਟਰੋਲ ਰੂਮ ਵਿੱਚ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ। ਪੁਲਸ ਨੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਥਾਣਾ 7 ਦੀ ਪੁਲਸ ਅੱਜ ਦੂਜੀ ਧਿਰ ਦੇ ਲੋਕਾਂ ਨੂੰ ਥਾਣੇ ਬੁਲਾਏਗੀ।
ਏਜੰਸੀ ਦੇ ਮਾਲਕ ਅਨਿਲ ਸ਼ਰਮਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਮਲਾਵਰਾਂ ਨੇ ਅਮਰੀਕਾ ਦਾ ਵੀਜ਼ਾ ਲੈਣ ਲਈ ਉਸ ਨਾਲ ਸੰਪਰਕ ਕੀਤਾ ਸੀ। ਪਰ ਉਹ ਆਪਣੀ ਇੰਟਰਵਿਊ ਕਲੀਅਰ ਨਹੀਂ ਕਰ ਸਕਿਆ ਜਿਸ ਕਰਕੇ ਉਸਦਾ ਵੀਜ਼ਾ ਨਹੀਂ ਆਇਆ।
ਇਸ ਤੋਂ ਗੁੱਸੇ ‘ਚ ਆਏ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਦੀ ਭੰਨਤੋੜ ਕੀਤੀ ਅਤੇ ਸਟਾਫ ਦੇ ਕੁਰਸੀਆਂ ਮਾਰੀਆਂ।
ਹਿੰਦੂਸਥਾਨ ਸਮਾਚਾਰ