New Delhi: ਰਾਜਧਾਨੀ ਦਿੱਲੀ ਵਿੱਚ ਆਤਿਸ਼ੀ ਨੇ ਦਿੱਲੀ ਦੀ 8ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਦਿੱਲੀ ਵਿੱਚ ਨਵੀਂ ਸਰਕਾਰ ਬਣੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਨੇ ਰਾਜ ਨਿਵਾਸ ਵਿਖੇ ਆਤਿਸ਼ੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਇਲਾਵਾ ਪੰਜ ਵਿਧਾਇਕਾਂ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਆਤਿਸ਼ੀ ਨੂੰ ਦਿੱਲੀ ਦੀ ਕਮਾਨ ਸੌਂਪਣ ਦਾ ਫੈਸਲਾ ਕੀਤਾ ਸੀ।
दिल्ली में नई सरकार गठन का शपथ ग्रहण कार्यक्रम। LIVE https://t.co/wsY3l5BTQ0
— Atishi (@AtishiAAP) September 21, 2024
ਆਤਿਸ਼ੀ ਤੋਂ ਇਲਾਵਾ ਪੰਜ ਵਿਧਾਇਕਾਂ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਆਤਿਸ਼ੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਪੰਜ ਵਿਧਾਇਕਾਂ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਹਨ। ਮੁਕੇਸ਼ ਅਹਲਾਵਤ ਨੂੰ ਪਹਿਲੀ ਵਾਰ ਆਤਿਸ਼ੀ ਦੀ ਕੈਬਨਿਟ ‘ਚ ਥਾਂ ਮਿਲੀ ਹੈ।
ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਅਠਵੀਂ ਮੁੱਖ ਮੰਤਰੀ ਬਣ ਗਏ ਹਨ। ਸਹੁੰ ਚੁੱਕ ਸਮਾਗਮ ‘ਚ ਕੇਜਰੀਵਾਲ, ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ।
ਆਤਿਸ਼ੀ ਕਾਲਕਾਜੀ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਆਤਿਸ਼ੀ ਦੇ ਨਾਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ‘ਚ ਸਾਰੇ ਵਿਧਾਇਕਾਂ ਨੇ ਆਤਿਸ਼ੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ। ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣੇ ਹਨ ।
ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲਣ ਆਈ ਸੀ। ਆਤਿਸ਼ੀ ਅਤੇ ਸਾਰੇ ਕੈਬਨਿਟ ਮੰਤਰੀ ਰਾਜ ਨਿਵਾਸ ‘ਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲੇ।ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਸੀ।