Chandigarh News: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਵਿੱਚ 5 ਵਿਧਾਇਕ ਸ਼ਾਮਲ ਕੀਤੇ ਹਨ। ਇਨ੍ਹਾਂ ਪੰਜ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਵਿੱਚ ਮਹਿੰਦਰ ਭਗਤ, ਰਵਜੋਤ ਸਿੰਘ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਸ਼ਾਮਲ ਹਨ।
ਪੰਜਾਬ ਦੇ ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸੋਮਵਾਰ ਨੂੰ ਰਾਜ ਭਵਨ ਵਿਖੇ ਹੋਇਆ। ਰਾਜ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਾਰੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਨਵੇਂ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ, ਪੰਜਾਬ ਰਾਜਭਵਨ, ਚੰਡੀਗੜ੍ਹ ਤੋਂ Live… https://t.co/WKj5twtyqc
— AAP Punjab (@AAPPunjab) September 23, 2024
ਦਸ ਦਇਏ ਕਿ ਖੰਨਾ ਤੋਂ ਵਿਧਾਇਕ ਤਰਨਪ੍ਰੀਤ ਸਿੰਘ ਸੌਂਧ ਨੇ ਤੀਜੇ ਨੰਬਰ ‘ਤੇ ਸਹੁੰ ਚੁੱਕੀ। ਇਸ ਵਾਰ ਲੁਧਿਆਣਾ ਤੋਂ ਦੋ ਵਿਧਾਇਕ ਮੰਤਰੀ ਬਣਾਏ ਗਏ ਹਨ।
ਸ਼ਾਮਚੁਰਾਸੀ ਤੋਂ ਵਿਧਾਇਕ ਡਾ: ਰਵਜੋਤ ਸਿੰਘ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਉਹ ਪੇਸ਼ੇ ਵਜੋਂ ਡਾਕਟਰ ਹਨ।
ਜਲੰਧਰ ਤੋਂ ਵਿਧਾਇਕ ਮਹਿੰਦਰ ਭਗਤ ਨੇ ਮੰਤਰੀ ਵਜੋਂ ਸਹੁੰ ਚੁੱਕੀ। ਢਾਈ ਸਾਲ ਪੁਰਾਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹ ਚੌਥੀ ਵਾਰ ਹੈ ਜਦੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਗਿਆ ਹੈ।