New Delhi: ਗਲੋਬਲ ਬਾਜ਼ਾਰ ਤੋਂ ਅੱਜ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਅਮਰੀਕੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਦਬਾਅ ‘ਚ ਕਾਰੋਬਾਰ ਕਰਦਾ ਰਿਹਾ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ ਮਾਮੂਲੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਪਿਛਲੇ ਸੈਸ਼ਨ ਦੌਰਾਨ ਯੂਰਪੀ ਬਾਜ਼ਾਰ ‘ਚ ਵੀ ਮੁਨਾਫਾ ਬੁਕਿੰਗ ਦਾ ਦਬਾਅ ਰਿਹਾ। ਅੱਜ ਏਸ਼ੀਆਈ ਬਾਜ਼ਾਰ ‘ਚ ਆਮ ਤੌਰ ‘ਤੇ ਤੇਜ਼ੀ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ।
ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ‘ਚ ਕਟੌਤੀ ਤੋਂ ਬਾਅਦ ਅਮਰੀਕੀ ਬਾਜ਼ਾਰ ‘ਚ ਆਈ ਤੇਜ਼ੀ ਜ਼ਿਆਦਾ ਦੇਰ ਨਹੀਂ ਚੱਲ ਸਕੀ। ਪਿਛਲੇ ਸੈਸ਼ਨ ਦੇ ਦੌਰਾਨ, ਵਾਲ ਸਟ੍ਰੀਟ ਸੂਚਕਾਂਕ ਮੁਨਾਫਾ ਬੁਕਿੰਗ ਦੇ ਦਬਾਅ ਕਾਰਨ ਗਿਰਾਵਟ ਦੇ ਨਾਲ ਬੰਦ ਹੋਏ। ਐੱਸਐਂਡਪੀ 500 ਇੰਡੈਕਸ 0.19 ਫੀਸਦੀ ਦੀ ਕਮਜ਼ੋਰੀ ਨਾਲ 5,702.55 ‘ਤੇ ਬੰਦ ਹੋਇਆ ਹੈ। ਇਸੇ ਤਰ੍ਹਾਂ ਨੈਸਡੈਕ 0.36 ਫੀਸਦੀ ਦੀ ਗਿਰਾਵਟ ਨਾਲ 17,948.32 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਫਿਲਹਾਲ 0.05 ਫੀਸਦੀ ਮਜ਼ਬੂਤੀ ਨਾਲ 42,085.46 ਅੰਕ ‘ਤੇ ਕਾਰੋਬਾਰ ਕਰ ਰਿਹਾ ਹੈ।
ਅਮਰੀਕੀ ਬਾਜ਼ਾਰ ਦੀ ਤਰ੍ਹਾਂ ਯੂਰਪੀ ਬਾਜ਼ਾਰ ‘ਚ ਵੀ ਪਿਛਲੇ ਸੈਸ਼ਨ ‘ਚ ਲਗਾਤਾਰ ਵਿਕਰੀ ਦਾ ਦਬਾਅ ਰਿਹਾ। ਐਫਟੀਐਸਈ ਇੰਡੈਕਸ 98.73 ਅੰਕ ਜਾਂ 1.20 ਫੀਸਦੀ ਦੀ ਕਮਜ਼ੋਰੀ ਨਾਲ 8,229.99 ‘ਤੇ ਬੰਦ ਹੋਇਆ। ਇਸੇ ਤਰ੍ਹਾਂ, ਸੀਏਸੀ ਸੂਚਕਾਂਕ 115.15 ਅੰਕ ਜਾਂ 1.54 ਫੀਸਦੀ ਦੀ ਗਿਰਾਵਟ ਨਾਲ 7,500.26 ਅੰਕ ਦੇ ਪੱਧਰ ‘ਤੇ ਅਤੇ ਡੀਏਐਕਸ ਇੰਡੈਕਸ 282.37 ਅੰਕ ਜਾਂ 1.51 ਫੀਸਦੀ ਡਿੱਗ ਕੇ 18,720.01 ਅੰਕ ਦੇ ਪੱਧਰ ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰਾਂ ‘ਚ ਅੱਜ ਆਮ ਤੌਰ ‘ਤੇ ਤੇਜ਼ੀ ਦਾ ਰੁਝਾਨ ਹੈ। ਏਸ਼ੀਆ ਦੇ 9 ਬਾਜ਼ਾਰਾਂ ‘ਚੋਂ 8 ਸੂਚਕਾਂਕ ਮਜ਼ਬੂਤੀ ਦੇ ਨਾਲ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ, ਜਦਕਿ 1 ਸੂਚਕਾਂਕ ਗਿਰਾਵਟ ਦੇ ਨਾਲ ਲਾਲ ਨਿਸ਼ਾਨ ‘ਤੇ ਬਣਿਆ ਹੋਇਆ ਹੈ। ਇਕਲੌਤਾ ਏਸ਼ੀਆਈ ਬਾਜ਼ਾਰ ਜਕਾਰਤਾ ਕੰਪੋਜ਼ਿਟ ਇੰਡੈਕਸ ਇਸ ਸਮੇਂ 0.33 ਫੀਸਦੀ ਦੀ ਗਿਰਾਵਟ ਨਾਲ 7,717.75 ‘ਤੇ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਗਿਫਟ ਨਿਫਟੀ 109.50 ਅੰਕ ਜਾਂ 0.42 ਫੀਸਦੀ ਮਜ਼ਬੂਤੀ ਨਾਲ 25,950 ਅੰਕਾਂ ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.54 ਫੀਸਦੀ ਮਜ਼ਬੂਤੀ ਨ;ਲ 3,644.46 ਅੰਕਾਂ ਦੇ ਪੱਧਰ ‘ਤੇ, ਨਿਕੇਈ ਇੰਡੈਕਸ ਨੇ ਅੱਜ ਵੱਡੀ ਛਾਲ ਮਾਰੀ ਹੈ ਅਤੇ ਫਿਲਹਾਲ ਇਹ ਸੂਚਕਾਂਕ 568.58 ਅੰਕ ਜਾਂ 1.51 ਫੀਸਦੀ ਮਜ਼ਬੂਤੀ ਨਾਲ 37,723.91 ਅੰਕਾਂ ਦੇ ਪੱਧਰ ‘ਤੇ, ਹੈਂਗ ਸੇਂਗ ਇੰਡੈਕਸ 99.18 ਅੰਕ ਜਾਂ 0.54 ਫੀਸਦੀ ਮਜ਼ਬੂਤੀ ਨਾਲ 18,357.75 ਅੰਕਾਂ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 0.36 ਫੀਸਦੀ ਮਜ਼ਬੂਤ ਹੋ ਕੇ 22,238.92 ‘ਤੇ, ਕੋਸਪੀ ਇੰਡੈਕਸ 0.23 ਫੀਸਦੀ ਮਜ਼ਬੂਤੀ ਨਾਲ 2,599.41 ਅੰਕ ‘ਤੇ, ਸੈੱਟ ਕੰਪੋਜ਼ਿਟ ਇੰਡੈਕਸ 0.05 ਫੀਸਦੀ ਦੀ ਮਾਮੂਲੀ ਮਜ਼ਬੂਤੀ ਨਾਲ 1,452.38 ਅੰਕ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.71 ਫੀਸਦੀ ਦੀ ਮਜ਼ਬੂਤੀ ਨਾਲ 2,756.39 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ