Chandigarh News: ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ (ਮੰਗਲਵਾਰ) ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਪ੍ਰੋਗਰਾਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਸਰਕਾਰ ਦਾ ਕਹਿਣਾ ਹੈ ਕਿ ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ।
ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸਿਹਤ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਦੂਜੇ ਪਾਸੇ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸੂਬੇ ਵਿੱਚ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ 30 ਮਹੀਨੇ ਹੋ ਗਏ ਹਨ। ਸਾਡੀ ਕਿਸੇ ਵੀ ਭਰਤੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੌਜਵਾਨ ਆਪਣਾ ਕੰਮ ਵਧੀਆ ਢੰਗ ਨਾਲ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਸਰਕਾਰੀ ਨੌਕਰੀ ਲਈ ਪੈਸੇ ਮੰਗਦਾ ਹੈ ਤਾਂ ਵਿਭਾਗ ਦੀ ਹੈਲਪਲਾਈਨ ‘ਤੇ ਸ਼ਿਕਾਇਤ ਦਿੱਤੀ ਜਾ ਸਕਦੀ ਹੈ।
ਹਿੰਦੂਸਥਾਨ ਸਮਾਚਾਰ