Chandigarh News: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਨੂੰ ਹਰਾਉਣ ਲਈ ਹਰਿਆਣਾ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜ ਰਹੀ ਹੈ। ਉਨਾਂ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ‘ਨਾਈਟ ਵਾਚਮੈਨ’ ਦੇ ਰੂਪ ਵਿਚ ਲਿਆਏ ਜਾਣ ਤੋਂ ਬਾਅਦ ਭਗਵਾ ਪਾਰਟੀ ਵਿਚ ਅੰਦਰੂਨੀ ਕਲੇਸ਼ ਦੇਖਣ ਨੂੰ ਮਿਲ ਰਿਹਾ ਹੈ।
ਹਰਿਆਣਾ ਵਿਚ ਵੋਟਾਂ ਦੀ ਤਾਰੀਖ਼ ਨੇੜੇ ਆਉਣ ਦੇ ਨਾਲ ਹੀ ਭਾਜਪਾ ਤੇ ਕਾਂਗਰਸ ਨੇਤਾਵਾਂ ਨੇ ਇਕ ਦੂਜੇ ’ਤੇ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਵਲੋਂ ਸੀਨੀਅਰ ਆਬਜ਼ਰਵਰ ਨਿਯੁਕਤ ਕੀਤੇ ਗਏ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਵਿਚ ਦਰਾਰ ਹੈ ਅਤੇ ਕੁਝ ਭਾਜਪਾ ਨੇਤਾ ਮੁੱਖ ਮੰਤਰੀ ਬਣਨ ਦੀ ਇੱਛਾ ਜ਼ਾਹਿਰ ਕਰ ਰਹੇ ਹਨ।
ਹਿੰਦੂਸਥਾਨ ਸਮਾਚਾਰ