Chandigarh News: ਪੰਜਾਬ ਵਿੱਚ ਅੱਜ ਵੀਰਵਾਰ ਨੂੰ ਕਈ ਥਾਈਂ ਸਵੇਰੇ ਭਰਵਾਂ ਮੀਂਹ ਪੈ ਰਿਹਾ ਹੈ। ਅੱਜ ਛਾਈ ਕਾਲੀ ਘਟਾ ਕਾਰਨ ਹਨ੍ਹੇਰਾ ਛਾਇਆ ਹੋਇਆ ਹੈ। ਲੋਕਾਂ ਨੂੰ ਦਿਨ ਸਮੇਂ ਵੀ ਘਰਾਂ ਅੰਦਰ ਲਾਈਟਾਂ ਜਗਾਉਣੀਆਂ ਪੈ ਰਹੀਆਂ ਹਨ। ਦਿਨੇ ਹਨ੍ਹੇਰਾ ਛਾ ਜਾਣ ਕਾਰਨ ਸੜਕਾਂ ਉਤੇ ਵੀ ਵਹੀਕਲ ਦੀਆਂ ਲਾਈਟਾਂ ਜਗਾਉਣੀਆਂ ਪੈ ਰਹੀਆਂ ਹਨ। ਚੰਡੀਗੜ੍ਹ ਤੇ ਨਾਲ ਲਗਦੇ ਇਲਾਕਿਆਂ ਵਿੱਚ ਕੱਲ੍ਹ ਵੀ ਮੀਂਹ ਪਿਆ।ਪੰਜਾਬ ਦੇ ਜ਼ਿਲ੍ਹਿਆਂ ਮੋਹਾਲੀ, ਪਟਿਆਲ਼ਾ ਤੇ ਫਤਹਿਗੜ੍ਹ ਸਾਹਿਬ ਵਿੱਚ ਅੱਜ ਵੀ ਭਰਵਾਂ ਮੀਂਹ ਪੈ ਰਿਹਾ ਹੈ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲ਼ਾ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ