Reawari, HR: ਹਰਿਆਣਾ ਵਿਚ ਜਿਵੇਂ-ਜਿਵੇਂ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ, ਚੋਣ ਪ੍ਰਚਾਰ ਦੇ ਨਾਲ-ਨਾਲ ਜੁਬਾਨੀ ਜੰਗ ਵੀ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਸਿਲਸਿਲੇ ‘ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਕ ਵਾਰ ਫਿਰ ਸਾਬਕਾ ਸੀਐੱਮ ਭੁਪਿੰਦਰ ਸਿੰਘ ਹੁੱਡਾ ‘ਤੇ ਤੰਜ ਕਸਿਆ । ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭੁਪਿੰਦਰ ਸਿੰਘ ਹੁੱਡਾ ਲਗਾਤਾਰ 10 ਸਾਲ ਮੁੱਖ ਮੰਤਰੀ ਰਹੇ ਅਤੇ ਅੱਜ ਉਹ ਲਗਾਤਾਰ ਹਿਸਾਬ ਮੰਗ ਰਹੇ ਹਨ। ਉਨ੍ਹਾਂ ਨੇ ਹਮੇਸ਼ਾ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਵਿੱਚ ਜੇਕਰ ਕੋਈ ਪਾਰਟੀ ਕਿਸਾਨਾਂ ਦੀ ਲੁੱਟ ਕਰਦੀ ਹੈ ਤਾਂ ਉਹ ਕਾਂਗਰਸ ਪਾਰਟੀ ਹੈ। ਮੇਰੇ ਕੋਲ ਉਨ੍ਹਾਂ ਲਈ ਕੁਝ ਸਵਾਲ ਹਨ। ਉਹ 2004 ਤੋਂ 2014 ਤੱਕ 10 ਸਾਲ ਹਰਿਆਣਾ ਦੇ ਮੁੱਖ ਮੰਤਰੀ ਰਹੇ। ਅੱਜ ਭਾਜਪਾ ਹਰਿਆਣਾ ਦੇ ਕਿਸਾਨਾਂ ਦੀਆਂ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਕੰਮ ਕਰ ਰਹੀ ਹੈ। ਕਾਂਗਰਸ ਨੇ ਕਿਸਾਨਾਂ ਦੀਆਂ ਕਿੰਨੀਆਂ ਫਸਲਾਂ ਖਰੀਦੀਆਂ?… ਹੁੱਡਾ ਅਤੇ ਰਾਹੁਲ ਗਾਂਧੀ ਨੂੰ ਜਵਾਬ ਦੇਣਾ ਚਾਹੀਦੈ ਕਿ ਕੀ ਉਨ੍ਹਾਂ ਨੇ 70 ਸਾਲਾਂ ਦੇ ਇਤਿਹਾਸ ਵਿੱਚ ਕਿਸਾਨਾਂ ਨੂੰ ਸਾਲਾਨਾ ਕੋਈ ਬਕਾਇਦਾ ਰਕਮ ਦਿੱਤੀ ਹੈ?
#WATCH रेवाड़ी: हरियाणा के मुख्यमंत्री नायब सिंह सैनी ने कहा, “…भूपेंद्र सिंह हुड्डा लगातार 10 सालों तक मुख्यमंत्री रहे और आज वे लगातार हिसाब मांग रहे हैं। उन्होंने किसानों के साथ हमेशा छल किया है… किसानों को लूटने वाली देश भर में कोई पार्टी है तो कांग्रेस पार्टी है… मेरे… pic.twitter.com/Xwq6pEcOMU
— ANI_HindiNews (@AHindinews) September 25, 2024
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਹੁੱਡਾ ਦੱਸਣ ਕਿ ਭੋਲੇ-ਭਾਲੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ, ਲੁੱਟਣ ਅਤੇ ਦਿੱਲੀ ਦੇ ਜਵਾਈ ਨੂੰ ਦੇਣ ਤੋਂ ਬਾਅਦ ਕਿਸਾਨਾਂ ਨੂੰ ਕਿਸ ਤਰ੍ਹਾਂ ਦੇਖ ਰਹੇ ਹਨ? ਜੇਕਰ ਰਾਹੁਲ ਗਾਂਧੀ ਅਤੇ ਭੂਪੇਂਦਰ ਸਿੰਘ ਹੁੱਡਾ 100 ਵਾਰ ਕੰਨ ਫੜ ਕੇ ਮੁਆਫੀ ਮੰਗ ਲੈਣ ਤਾਂ ਵੀ ਕਿਸਾਨ ਉਨ੍ਹਾਂ ਨੂੰ ਮੁਆਫ ਨਹੀਂ ਕਰਨਗੇ… ਮੈਨੂੰ ਭਰੋਸਾ ਹੈ ਕਿ ਕਾਂਗਰਸ ਅਤੇ ਹੁੱਡਾ ਮੈਨੂੰ ਜਵਾਬ ਦੇਣਗੇ। ਦੱਸ ਦੇਈਏ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ ਅਤੇ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।