Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਰਿਹਾਈ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਮੁੜ੍ਹ ਤੋਂ ਰੂਖ ਕੀਤਾ ਹੈ। ਬਲਵੰਤ ਸਿੰਘ ਰਾਜੋਆਣਾ ਨੇ ਰਹਿਮ ਦੀ ਅਪੀਲ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ਤੋਂ ਰਿਹਾਈ ਦੀ ਮੰਗ ਕੀਤੀ ਹੈ। ਜਿਸ ‘ਤੇ ਜਸਟਿਸ ਬੀਆਰ ਗਵਈ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਸੁਣਵਾਈ ਕਰ ਰਹੀ ਹੈ।
ਸੁਪਰੀਮ ਕੋਰਟ ਨੇ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਪਿਛਲੇ ਸਾਲ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਰਾਜੋਆਣਾ ਨੂੰ ਰਾਹਤ ਦਿੰਦਿਆਂ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣਾ ਕੇਂਦਰੀ ਗ੍ਰਹਿ ਮੰਤਰਾਲੇ ‘ਤੇ ਛੱਡ ਦਿੱਤਾ ਸੀ।
ਦਸਣਯੋਗ ਹੈ ਕਿ ਪਿਛਲੇ ਸਾਲ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਠੁਕਰਾ ਦਿੱਤਾਾ ਸੀ। ਅਦਾਲਤ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ‘ਤੇ ਛੱਡ ਦਿੱਤਾ ਸੀ। ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।
ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਉਸ ਨੇ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜੋ ਕਿ ਸੈਂਟਰਲ ਗਵਰਨਮੈਂਟ ਕੋਲ ਵਿਚਾਰ ਅਧੀਨ ਹੈ। ਇਸ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਜੁਲਾਈ 2007 ਵਿੱਚ ਹੇਠਲੀ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਪੰਜਾਬ ਅਤੇ ਹਰਿਆਣਾ ਨੇ 2010 ਵਿੱਚ ਉਸ ਦੀ ਸਜ਼ਾ ਬਰਕਰਾਰ ਰੱਖੀ।