Chandigarh News: ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਆਨਲਾਈਨ ਚਾਈਲਡ ਪੋਰਨੋਗ੍ਰਾਫੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ, ਇੱਕ ਵੱਡੀ ਕਾਰਵਾਈ ਵਿੱਚ, ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਰਾਹੀਂ ਬਾਲ ਜਿਨਸੀ ਸ਼ੋਸ਼ਣ ਸਮੱਗਰੀ (CSAM) ਨੂੰ ਦੇਖਣ, ਰੱਖਣ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 54 ਸ਼ੱਕੀਆਂ ਦੀ ਪਛਾਣ ਵੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ( DGP) ਗੌਰਵ ਯਾਦਵ ਨੇ ਵੀਰਵਾਰ ਨੂੰ ਦਿੱਤੀ। ਇਹ ਕਾਰਵਾਈ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਅਨੁਸਾਰ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਨੂੰ ਦੇਖਣਾ, ਰੱਖਣਾ, ਅੱਗੇ ਭੇਜਣਾ ਅਤੇ ਰਿਪੋਰਟ ਨਾ ਕਰਨਾ ਜਿਨਸੀ ਸ਼ੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (POCSO ACT) ਦੇ ਤਹਿਤ ਸਜ਼ਾਯੋਗ ਹੈ।
ਡੀਜੀਪੀ ਨੇ ਕਿਹਾ ਕਿ ਸਾਈਬਰ ਪੁਲਸ ਨੇ ਚਾਈਲਡ ਪੋਰਨੋਗ੍ਰਾਫੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਵਿਜੇਪਾਲ ਵਾਸੀ ਰਾਮਸਰਾ ਫਾਜ਼ਿਲਕਾ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਮੁਲਜ਼ਮਾਂ ਕੋਲੋਂ 39 ਇਲੈਕਟ੍ਰਾਨਿਕ ਯੰਤਰ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਦੀ ਧਾਰਾ 67-ਬੀ ਦੇ ਤਹਿਤ ਸਾਈਬਰ ਪੁਲਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
In a major breakthrough, @CyberCrimePbInd has busted an Online Child pornography racket and arrests one person and identified 54 suspects involved in such offenses
The arrested accused is a resident of Ramsra, #Fazilka. Police teams have seized electronic devices following… pic.twitter.com/LKEkWriwFq
— DGP Punjab Police (@DGPPunjabPolice) September 26, 2024
ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਦੇ ਪ੍ਰਸਾਰਣ ਜਾਂ ਵੰਡ ਸਬੰਧੀ ਗ੍ਰਹਿ ਮੰਤਰਾਲੇ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ, ਸੂਬੇ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਜਿਹੀ ਸਮੱਗਰੀ ਨੂੰ ਦੇਖਣ, ਰੱਖਣ, ਸੰਚਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਅਜਿਹਾ ਕਰਨ ਲਈ, ਇਹ ਮੁਹਿੰਮ CP/SSP ਦੇ ਤਾਲਮੇਲ ਨਾਲ ਚਲਾਈ ਗਈ ਸੀ। ਉਨ੍ਹਾਂ ਦੱਸਿਆ ਕਿ ਕਾਰਵਾਈ ਦੇ ਪਹਿਲੇ ਪੜਾਅ ਦੌਰਾਨ ਪੰਜਾਬ ਭਰ ਵਿੱਚ 54 ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਦਕਿ ਫਾਜ਼ਿਲਕਾ ਤੋਂ ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਦੀ ਵਰਤੋਂ ਕਰਕੇ ਉਕਤ ਸਮੱਗਰੀ ਵੇਚਣ ਅਤੇ ਸ਼ੇਅਰ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
5 ਸਾਲ ਤੱਕ ਦੀ ਸਜ਼ਾ ਅਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ: ADGP
ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ, ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਇਹ ਅਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਮੌਜੂਦਾ ਕਾਨੂੰਨ ਦੇ ਤਹਿਤ, ਪੋਕਸੋ ਐਕਟ ਦੀ ਧਾਰਾ 15 ਅਤੇ ਆਈਟੀ ਐਕਟ, 2000 ਦੀ ਧਾਰਾ 67 (ਬੀ) ਦੇ ਤਹਿਤ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਨੂੰ ਦੇਖਣਾ, ਸਾਂਝਾ ਕਰਨਾ ਜਾਂ ਰੱਖਣਾ ਇੱਕ ਸਜ਼ਾਯੋਗ ਅਪਰਾਧ ਹੈ, ਜਿਸ ਵਿੱਚ 5 ਸਾਲ ਤੱਕ ਦੀ ਕੈਦ, ਜੁਰਮਾਨਾ ਹੋ ਸਕਦਾ ਹੈ। 10 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ।