Gurdaspur News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਨਾਮਜ਼ਦਗੀਆਂ ਭਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਤਾਂ ਜੋ ਉਹ ਸੁੁਵਿਧਾ ਜਨਕ ਢੰਗ ਨਾਲ ਨਾਮਜ਼ਦਗੀਆਂ ਦਾਖਲ ਕਰ ਸਕਣ। ਨਾਮਜ਼ਦਗੀ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਕਾਗਜ਼ ਦਾਖਲ ਨਹੀਂ ਕੀਤੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਨਾਮਜ਼ਦਗੀਆਂ 4 ਅਕਤੂਬਰ ਤੱਕ ਹੋਣਗੀਆਂ, ਨਾਮਜ਼ਦਗੀ ਦਾ ਸਮਾਂ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜਦਗੀ ਪੱਤਰ ਲਈ ਆਰ ਓ ਦਾ ਸਥਾਨ ਨਿਰਧਾਰਿਤ ਕਰ ਦਿੱਤਾ ਗਿਆ ਹੈ। ਬਲਾਕ ਪੱਧਰ ਅਤੇ ਐਸ. ਡੀ. ਐਮ ਦਫਤਰਾਂ ਵਿੱਚ ਪੰਚਾਂ ਤੇ ਸਰਪੰਚਾਂ ਦੀ ਰਾਖਵਾਂਕਰਨ ਦੀ ਸੂਚੀ ਡਿਸਪਲੇਅ ਕਰ ਦਿੱਤੀਆਂ ਗਈਆਂ ਹੈ। ਆਰ ਓ ਦੀਆਂ ਲੋਕੇਸ਼ਨਾਂ ਦੀ ਜਾਣਕਾਰੀ ਵੀ ਡਿਸਪਲੇਅ ਕੀਤੀ ਗਈ ਹੈ ਅਤੇ ਪੰਚਾਇਤੀ ਚੋਣਾਂ ਸਬੰਧੀ ਜਾਣਕਾਰੀ ਜਿਲ੍ਹੇ ਦੀ ਵੈੱਬਸਾਈਟ gurdaspur.nic.in ਤੇ ਉਪਲੱਬਧ ਕਰਵਾਈ ਗਈ ਹੈ।
ਹਿੰਦੂਸਥਾਨ ਸਮਾਚਾਰ