Chandigarh News: ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਕੀ ਅਫਸਰ ਪੰਜਾਬ ਸਿਵਲ ਸਕੱਤਰੇਤ ਵੱਲੋਂ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਕੋਠੀ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
ਜਾਰੀ ਕੀਤੇ ਗਏ ਨੋਟਿਸ ਵਿਚ ਕਿਹਾ ਗਿਆ ਕਿ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀ ਖਾਲੀ ਕਰਨੀ ਹੁੰਦੀ ਹੈ। ਇਸ ਲਈ ਤੁਸੀਂ ਕੋਠੀ ਖਾਲੀ ਕਰ ਕੇ ਲੋਕ ਨਿਰਮਾਣ ਵਿਭਾਗ ਦੇ ਹਵਾਲੇ ਕਰੋ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਕੋਠੀਆਂ ਅਲਾਟ ਕੀਤੀਆਂ ਜਾ ਸਕਣ। ਜਿਕਰਯੋਗ ਹੈ ਕਿ ਉਕਤ ਸਾਬਕਾ ਮੰਤਰੀਆ ਨੂੰ ਕੁੱਝ ਸਮਾਂ ਪਹਿਲਾਂ ਹੀ ਕੈਬਨਿਟ ’ਚੋਂ ਬਾਹਰ ਕੀਤਾ ਗਿਆ ਹੈ ਜਿਸਤੋਂ ਬਾਅਦ ਉਨ੍ਹਾਂ ਦੀ ਥਾਂ 5 ਨਵੇਂ ਮੰਤਰੀਆ ਨੂੰ ਮੰਤਰੀ ਮੰਡਲ ’ਚ ਸ਼ਾਮਲ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ