Mumbai News: ਕੇਂਦਰੀ ਖੁਫੀਆ ਏਜੰਸੀ ਵਲੋਂ ਮੁੰਬਈ ‘ਤੇ ਅੱਤਵਾਦੀ ਹਮਲੇ ਦੀ ਚਿਤਾਵਨੀ ਤੋਂ ਬਾਅਦ ਪੁਲਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਮੁੰਬਈ ਪੁਲਿਸ ਨੇ ਧਾਰਮਿਕ ਸਥਾਨਾਂ ਸਮੇਤ ਭੀੜ-ਭੜੱਕੇ ਵਾਲੇ ਸਥਾਨਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਹੈ।
ਪੁਲਸ ਮੁਤਾਬਕ ਕੇਂਦਰੀ ਖੁਫੀਆ ਏਜੰਸੀ ਨੇ ਮੁੰਬਈ ਪੁਲਸ ਨੂੰ ਸੂਚਿਤ ਕੀਤਾ ਹੈ ਕਿ ਦੇਸ਼ ਦੀ ਵਿੱਤੀ ਰਾਜਧਾਨੀ ਇਕ ਵਾਰ ਫਿਰ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹੈ। ਇਸ ਪਿਛੋਕੜ ਵਿੱਚ ਮੁੰਬਈ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਸ਼ਹਿਰ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਉਣ ਵਾਲੇ ਨਵਰਾਤਰੀ ਤਿਉਹਾਰ ਦੇ ਮੱਦੇਨਜ਼ਰ ਪ੍ਰਸਿੱਧ ਮੰਦਰਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਇਨ੍ਹਾਂ ਥਾਵਾਂ ‘ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਮੁੰਬਈ ਦੇ ਮਸ਼ਹੂਰ ਸਿੱਧੀਵਿਨਾਇਕ ਮੰਦਰ ਦੇ ਬਾਹਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼ਰਧਾਲੂਆਂ ਲਈ ਸੁਰੱਖਿਆ ਸਬੰਧੀ ਨਿਯਮ ਜਾਰੀ ਕੀਤੇ ਗਏ ਹਨ।