New Delhi: ਫਿਲਮ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਉਨ੍ਹਾਂ ਨੂੰ 8 ਅਕਤੂਬਰ ਨੂੰ 70ਵੇਂ ਨੈਸ਼ਨਲ ਫਿਲਮ ਫੈਸਟੀਵਲ ਦੌਰਾਨ ਦਿੱਤਾ ਜਾਵੇਗਾ।
ਸੋਮਵਾਰ ਨੂੰ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਐਲਾਨ ਕੀਤਾ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ਇਹ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ। ਮਿਥੁਨ ਦਾ ਦੀ ਕਮਾਲ ਦੀ ਸਿਨੇਮੈਟਿਕ ਯਾਤਰਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੂੰ ਇਹ ਸਨਮਾਨ 8 ਅਕਤੂਬਰ, 2024 ਨੂੰ ਹੋਣ ਵਾਲੇ 70ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਦਿੱਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ