Jalandhar News: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ ਸੂਬੇ ‘ਚ ਪੰਚਾਇਤੀ ਚੋਣਾਂ ਦੀ ਮਿਤੀ15 ਅਕਤੂਬਰ ਨੂੰ ਤੌਅ ਕੀਤੀ ਗਈ ਹੈ। ਜਿਸ ਨੂੰ ਲੈ ਕੇ ਲੋਕਾਂ ‘ਚ ਰੋਸ ਹੈ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਪੰਚਾਇਤੀ ਚੋਣਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ‘ਚ ਪੰਚਾਇਤੀ ਚੋਣਾਂ ਦੀ ਮਿਤੀ 15 ਅਕਤੂਬਰ ਰੱਖੀ ਗਈ ਹੈ, ਜਦਕਿ 17 ਅਕਤੂਬਰ ਨੂੰ ਸੂਬੇ ‘ਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਹੈ | ਅਤੇ 16 ਤਰੀਕ ਨੂੰ ਜਲੂਸ ਕੱਢਿਆ ਜਾ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕ ਤਿਉਹਾਰ ਦੀਆਂ ਤਿਆਰੀਆਂ ਵਿੱਚ ਰੁੱਝ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੋਣਾਂ ਦੀ ਮਿਤੀ ਬਦਲੀ ਜਾਵੇ ਨਹੀਂ ਤਾਂ 4 ਅਕਤੂਬਰ ਨੂੰ ਜਲੰਧਰ ਬੰਦ ਕੀਤਾ ਜਾਵੇਗਾ।
ਜੱਸੀ ਨੇ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਦਲਿਤ ਭਾਈਚਾਰੇ ਦੇ ਲੋਕ ਇਨ੍ਹਾਂ ਤਿਉਹਾਰਾਂ ਵਿੱਚ ਰੁੱਝੇ ਰਹਿਣਗੇ, ਅਜਿਹੇ ਵਿੱਚ ਉਹ ਚੋਣਾਂ ਵਿੱਚ ਚੰਗੀ ਤਰ੍ਹਾਂ ਹਿੱਸਾ ਨਹੀਂ ਲੈ ਸਕਣਗੇ। ਉਨ੍ਹਾਂ ਮੰਗ ਕੀਤੀ ਹੈ ਕਿ ਪੰਚਾਇਤੀ ਚੋਣਾਂ ਦੀ ਤਰੀਕ ਨੂੰ ਬਦਲ ਕੇ ਕਿਸੇ ਹੋਰ ਤਰੀਕ ਵਿੱਚ ਕੀਤਾ ਜਾਵੇ ਤਾਂ ਜੋ ਲੋਕ ਉਤਸ਼ਾਹ ਨਾਲ ਚੋਣਾਂ ਵਿੱਚ ਭਾਗ ਲੈ ਸਕਣ।