Rajpura News: ਹਲਕਾ ਰਾਜਪੁਰਾ ਅੰਦਰ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਸ੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਦਿਹਾਤੀ ਪ੍ਰਧਾਨ ਅਤੇ ਕੌਮੀ ਮੀਤ ਪ੍ਰਧਾਨ ਬੀਸੀ ਵਿੰਗ ਜ਼ਸਵਿੰਦਰ ਸਿੰਘ ਜੈਲਦਾਰ ਪਿੰਡ ਸ਼ਾਮਦੋਂ ਤੋਂ ਦਰਜ਼ਨਾਂ ਪਰਿਵਾਰਾਂ ਦੇ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਪ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਵੱਲੋਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਰੋਜਾਨਾਂ ਹੋਰਨਾਂ ਪਾਰਟੀਆਂ ਦੇ ਅਹੁੱਦੇਦਾਰ ਅਤੇ ਨੁਮਾਇੰਦੇ ਆਪ ਦੇ ਨਾਲ ਜੁੜ ਰਹੇ ਹਨ ਤੇ ਇਹ ਪਾਰਟੀ ਦੇ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਵਾਅਦਾ ਕੀਤਾ ਕਿ ਆਪ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜ਼ਸਵਿੰਦਰ ਸਿੰਘ ਜੈਲਦਾਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅਤੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹ ਵਿਧਾਇਕਾ ਮੈਡਮ ਨੀਨਾ ਮਿੱਤਲ ਨੂੰ ਭਰੋਸਾ ਦਿਉਦੇ ਹਨ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਜਿਹੜੀ ਵੀ ਜਿੰਮੇਵਾਰੀ ਸੌਂਪੀ ਜਾਵੇਗੀ ਉਸ ਨੂੰ ਪੂਰੀ ਤਨਦੇਹੀ ਨਿਭਾਉਣਗੇ।
ਹਿੰਦੂਸਥਾਨ ਸਮਾਚਾਰ