New Delhi: ਘਰੇਲੂ ਸ਼ੇਅਰ ਬਾਜ਼ਾਰ ‘ਚ ਸੋਮਵਾਰ ਨੂੰ ਲਗਾਤਾਰ ਦਬਾਅ ਬਣਿਆ ਨਜ਼ਰ ਆ ਰਿਹਾ ਹੈ। ਅੱਜ ਦਾ ਕਾਰੋਬਾਰ ਗਿਰਾਵਟ ਨਾਲ ਸ਼ੁਰੂ ਹੋਇਆ। ਬਾਜ਼ਾਰ ਖੁੱਲ੍ਹਣ ਤੋਂ ਬਾਅਦ ਵਿਕਰੀ ਦੇ ਦਬਾਅ ਕਾਰਨ ਸੈਂਸੈਕਸ ਅਤੇ ਨਿਫਟੀ ਦੋਵਾਂ ਸੂਚਕਾਂਕ ਦੀ ਕਮਜ਼ੋਰੀ ਵਧੀ। ਕਾਰੋਬਾਰ ਦੋਰਾਨ ਫਿਲਹਾਲ ਸੈਂਸੈਕਸ 931.30 ਅੰਕ ਭਾਵ 1.09 ਫੀਸਦੀ ਦੀ ਗਿਰਾਵਟ ਨਾਲ 84,640.55 ਅੰਕ ਦੇ ਪੱਧਰ ’ਤੇ ਅਤੇ ਨਿਫਟੀ 271.70 ਅੰਕ ਭਾਵ 1.04 ਫੀਸਦੀ ਦੀ ਗਿਰਾਵਟ ਨਾਲ 25,907.25 ਅੰਕ ਦੇ ਪੱਧਰ ’ਤੇ ਕਾਰੋਬਾਰ ਕਰ ਰਹੇ ਸੀ।
ਕਾਰੋਬਾਰ ਦੇ ਪਹਿਲੇ ਘੰਟੇ ਦੇ ਬਾਅਦ ਸ਼ੇਅਰ ਬਾਜ਼ਾਰ ਦੇ ਦਿੱਗਜ਼ ਸ਼ੇਅਰਾਂ ਵਿੱਚੋਂ ਜੇਐਸਡਬਲਯੂ ਸਟੀਲ, ਟਾਟਾ ਸਟੀਲ, ਹਿੰਡਾਲਕੋ ਇੰਡਸਟ੍ਰੀਜ਼, ਗ੍ਰਾਸੀਮ ਇੰਡਸਟ੍ਰੀਜ਼ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰ 2.24 ਤੋਂ 1.06 ਫ਼ੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਹੀਰੋ ਮੋਟੋਕਾਰਪ, ਭਾਰਤ ਇਲੈਕਟ੍ਰਾਨਿਕਸ ਲਿਮਟਿਡ, ਕੋਲ ਇੰਡੀਆ, ਬਜਾਜ ਆਟੋ ਅਤੇ ਐਕਸਿਸ ਬੈਂਕ ਦੇ ਸ਼ੇਅਰ 3.06 ਫੀਸਦੀ ਤੋਂ 2.01 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਇਸੇ ਤਰ੍ਹਾਂ ਸੈਂਸੈਕਸ ‘ਚ ਸ਼ਾਮਲ 30 ਸ਼ੇਅਰਾਂ ‘ਚੋਂ 8 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਨਿਸ਼ਾਨ ‘ਤੇ ਰਹੇ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ਕਾਰਨ 22 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਜਦੋਂ ਕਿ ਨਿਫਟੀ ਵਿੱਚ ਸ਼ਾਮਲ 50 ਸ਼ੇਅਰਾਂ ਵਿੱਚੋਂ 15 ਸ਼ੇਅਰ ਹਰੇ ਨਿਸ਼ਾਨ ਵਿੱਚ ਅਤੇ 35 ਸ਼ੇਅਰ ਲਾਲ ਨਿਸ਼ਾਨ ਵਿੱਚ ਕਾਰੋਬਾਰ ਕਰਦੇ ਦੇਖੇ ਗਏ।
ਬੀਐੱਸਈ ਦਾ ਸੈਂਸੈਕਸ ਅੱਜ 363.09 ਅੰਕਾਂ ਦੀ ਕਮਜ਼ੋਰੀ ਨਾਲ 85,208.76 ਅੰਕਾਂ ਦੇ ਪੱਧਰ ‘ਤੇ ਖੁੱਲ੍ਹਿਆ। ਕਾਰੋਬਾਰ ਸ਼ੁਰੂ ਹੁੰਦੇ ਹੀ ਬਾਜ਼ਾਰ ‘ਚ ਬਿਕਵਾਲੀ ਦਾ ਦਬਾਅ ਰਿਹਾ, ਜਿਸ ਕਾਰਨ ਇਹ ਸੂਚਕਾਂਕ ਲਗਾਤਾਰ ਡਿੱਗਦਾ ਰਿਹਾ। ਹਾਲਾਂਕਿ ਖਰੀਦਦਾਰਾਂ ਨੇ ਸਮੇਂ-ਸਮੇਂ ‘ਤੇ ਖਰੀਦਦਾਰੀ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ, ਇਸਦੇ ਬਾਵਜੂਦ ਵਿਕਰੀ ਦਾ ਦਬਾਅ ਇੰਨਾ ਜ਼ਿਆਦਾ ਸੀ ਕਿ ਇਸ ਸੂਚਕਾਂਕ ਦੀ ਗਤੀ ਵਿੱਚ ਸੁਧਾਰ ਨਹੀਂ ਹੋ ਸਕਿਆ।
ਸੈਂਸੈਕਸ ਦੀ ਤਰ੍ਹਾਂ ਹੀ ਐਨਐਸਈ ਨਿਫਟੀ ਨੇ ਅੱਜ 117.65 ਅੰਕ ਦੀ ਗਿਰਾਵਟ ਨਾਲ 26,061.30 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਸ਼ੁਰੂ ਕੀਤਾ। ਬਾਜ਼ਾਰ ਖੁੱਲ੍ਹਦੇ ਹੀ ਮੁਨਾਫਾ ਬੁਕਿੰਗ ਸ਼ੁਰੂ ਹੋਣ ਕਾਰਨ ਇਹ ਸੂਚਕਾਂਕ ਵੀ ਲਗਾਤਾਰ ਡਿੱਗਦਾ ਰਿਹਾ। ਇਸ ਤੋਂ ਪਹਿਲਾਂ ਪਿਛਲੇ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਸੈਂਸੈਕਸ 264.27 ਅੰਕ ਜਾਂ 0.31 ਫੀਸਦੀ ਦੀ ਗਿਰਾਵਟ ਨਾਲ 85,571.85 ਅੰਕਾਂ ਦੇ ਪੱਧਰ ‘ਤੇ ਅਤੇ ਨਿਫਟੀ 37.10 ਅੰਕ ਜਾਂ 0.14 ਫੀਸਦੀ ਦੀ ਕਮਜ਼ੋਰੀ ਨਾਲ 26,178.95 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ