Gautam Budh Nagar: ਸੈਕਟਰ-24 ਥਾਣਾ ਖੇਤਰ ਦੇ ਸੈਕਟਰ-11 ਵਿਚ ਐਤਵਾਰ ਦੇਰ ਰਾਤ ਇਕ ਤੇਜ਼ ਰਫਤਾਰ ਟਰੈਕਟਰ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਸ ਵਿੱਚ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ। ਉਸਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੜਕ ਹਾਦਸੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਢੁੱਕਵੇਂ ਇਲਾਜ ਦੇ ਨਿਰਦੇਸ਼ ਦਿੱਤੇ।
ਜਾਣਕਾਰੀ ਅਨੁਸਾਰ ਕਾਰ ਵਿੱਚ ਪੰਜ ਨੌਜਵਾਨ ਦਿੱਲੀ ਤੋਂ ਨੋਇਡਾ ਖਾਣਾ ਖਾਣ ਆਏ ਸਨ। ਰਾਤ ਦੋ ਵਜੇ ਦੇ ਕਰੀਬ ਉਹ ਵਾਪਸ ਜਾ ਰਹੇ ਸਨ। ਇਸੇ ਦੌਰਾਨ ਸੈਕਟਰ-11 ਐਚ ਬਲਾਕ ਲਾਲ ਬੱਤੀ ਨੇੜੇ ਤੇਜ਼ ਰਫ਼ਤਾਰ ਟਰੈਕਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਘਟਨਾ ‘ਚ ਕਾਰ ‘ਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੋ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੋਹਿਤ, ਵਿਸ਼ਾਲ, ਮਨੀਸ਼ ਅਤੇ ਹਿਮਾਂਸ਼ੂ ਉਰਫ ਬਿੱਟੂ ਵਜੋਂ ਹੋਈ ਹੈ। ਜਦੋਂਕਿ ਜ਼ਖ਼ਮੀ ਨੌਜਵਾਨ ਉੱਤਮ ਹੈ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਚਾਰੇ ਮ੍ਰਿਤਕ ਅਤੇ ਜ਼ਖਮੀ ਉੱਤਮ ਦਿੱਲੀ ਦੇ ਨਿਊ ਕੋਂਡਲੀ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਹਿਮਾਂਸ਼ੂ ਉਰਫ ਬਿੱਟੂ ਚਲਾ ਰਿਹਾ ਸੀ।
#WATCH | Uttar Pradesh | Four people died after a car collided with a loaded tractor in the area of Sector 10-11 Noida last night pic.twitter.com/drWjTr3mru
— ANI UP/Uttarakhand (@ANINewsUP) September 30, 2024
ਏਸੀਪੀ ਦਾ ਕਹਿਣਾ ਹੈ ਕਿ ਜ਼ਖ਼ਮੀ ਉੱਤਮ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਸਦੀ ਸ਼ਿਕਾਇਤ ’ਤੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੌਕੇ ਤੋਂ ਟਰੈਕਟਰ ਨੂੰ ਜ਼ਬਤ ਕਰ ਲਿਆ ਗਿਆ ਹੈ। ਜਲਦ ਹੀ ਮੁਲਜ਼ਮ ਟਰੈਕਟਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ