Chandigarh News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਚਰਚਾਵਾਂ ਮਗਰੋਂ ਅੱਜ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਾਖੜ ਨੇ ਨਾ ਤਾਂ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੂੰ ਉਨ੍ਹਾਂ ਦਾ ਅਸਤੀਫ਼ਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਜਾਖੜ ਆਪਣੇ ਨਿੱਜੀ ਕੰਮਾਂ ਕਾਰਨ ਦਿੱਲੀ ਵਿਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਾਖੜ ਪਾਰਟੀ ਦੇ ਮੁਖੀ ਹਨ, ਉਹ ਭਾਜਪਾ ਦੀਆਂ ਆਉਣ ਵਾਲੀਆਂ ਮੀਟਿੰਗਾਂ ਵਿਚ ਜ਼ਰੂਰ ਸ਼ਾਮਿਲ ਹੋਣਗੇ। ਪੰਚਾਇਤੀ ਚੋਣਾਂ ਅਤੇ ਮੈਂਬਰਸ਼ਿਪ ਮੁਹਿੰਮ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਅਹੁਦੇਦਾਰ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ