Mumbai News: ਮਹਾਰਾਸ਼ਟਰ ਸਰਕਾਰ ਨੇ ਸੋਮਵਾਰ ਨੂੰ ਕੈਬਨਿਟ ਦੀ ਬੈਠਕ ‘ਚ ਦੇਸੀ ਗਾਂ ਨੂੰ ‘ਰਾਜਮਾਤਾ-ਗਊਮਾਤਾ’ ਦਾ ਦਰਜਾ ਦੇਣ ਦਾ ਅਹਿਮ ਫੈਸਲਾ ਲਿਆ ਹੈ। ਸੂਬਾ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ 38 ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
#WATCH | Mumbai: Maharashtra Deputy CM Devendra Fadnavis says, “Indigenous cows are a boon for our farmers. So, we have decided to grant this (‘Rajya Mata’) status to them. We have also decided to extend help for the rearing of indigenous cows at Goshalas.” pic.twitter.com/ido9Z1RNmP
— ANI (@ANI) September 30, 2024
ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਵੈਦਿਕ ਕਾਲ ਤੋਂ ਹੀ ਭਾਰਤੀ ਸੰਸਕ੍ਰਿਤੀ ਵਿੱਚ ਦੇਸੀ ਗਾਵਾਂ ਦੀ ਸਥਿਤੀ, ਮਨੁੱਖੀ ਖੁਰਾਕ ਵਿੱਚ ਦੇਸੀ ਗਾਂ ਦੇ ਦੁੱਧ ਦੀ ਉਪਯੋਗਤਾ ਅਤੇ ਜੈਵਿਕ ਖੇਤੀ ਵਿੱਚ ਦੇਸੀ ਗਾਂ ਦੇ ਗੋਹੇ ਅਤੇ ਗਊ ਮੂਤਰ ਦੇ ਮਹੱਤਵਪੂਰਨ ਸਥਾਨ ਨੂੰ ਧਿਆਨ ਵਿੱਚ ਰੱਖਦਿਆਂ ਰਾਜ ਸਰਕਾਰ ਨੇ ਦੇਸੀ ਗਾਵਾਂ ਨੂੰ ‘ਰਾਜਮਾਤਾ-ਗਊਮਾਤਾ’ ਦਾ ਦਰਜਾ ਦੇਣ ਦਾ ਫੈਸਲਾ ਲਿਆ ਹੈ। ਸਰਕਾਰ ਦਾ ਉਦੇਸ਼ ਪਸ਼ੂ ਪਾਲਕਾਂ ਨੂੰ ਦੇਸੀ ਗਾਵਾਂ ਪਾਲਣ ਲਈ ਪ੍ਰੇਰਿਤ ਕਰਨਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਕਪਾਹ ਅਤੇ ਸੋਇਆਬੀਨ ਦੇ ਕਿਸਾਨਾਂ ਨੂੰ ਸਬਸਿਡੀ ਦੀ ਵੰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਪਹਿਲੇ ਪੜਾਅ ‘ਚ 49 ਲੱਖ 50 ਹਜ਼ਾਰ ਖਾਤਾਧਾਰਕਾਂ ਦੇ ਖਾਤਿਆਂ ‘ਚ 2398 ਕਰੋੜ 93 ਲੱਖ ਰੁਪਏ ਜਮ੍ਹਾ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ਦੀ ਸੇਵਾਮੁਕਤੀ ਗਰੈਚੂਟੀ 14 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦਾ ਫੈਸਲਾ ਕੀਤਾ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਤਿੰਨ ਸਾਲਾਂ ਵਿੱਚ ਸਰਕਾਰੀ ਖਜ਼ਾਨੇ ’ਤੇ 100 ਕਰੋੜ ਰੁਪਏ ਦਾ ਬੋਝ ਪਵੇਗਾ।
ਹਿੰਦੂਸਥਾਨ ਸਮਾਚਾਰ