Ludhiana News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ, ਜਤਿੰਦਰ ਜੋਰਵਾਲ ਨੇ ਵੱਖ-ਵੱਖ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਅੱਪਡੇਟ ਪ੍ਰਾਪਤ ਕੀਤਾ, ਜਿਸ ਵਿੱਚ ਚੱਲ ਰਹੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ), ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.), ਪੌਦੇ ਲਗਾਉਣ, ਸੈਂਪਲ ਲੈਣ ਅਤੇ ਡੇਅਰੀਆਂ, ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਅਤੇ ਹੋਰ ਬਹੁਤ ਕੁਝ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਬੁੱਢਾ ਦਰਿਆ ਨੂੰ ਸਾਫ਼ ਕਰਨ ਲਈ ਵਚਨਬੱਧਤਾ ’ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਵਸਨੀਕਾਂ ਨੂੰ ਸ਼ਹਿਰ ਭਰ ਵਿੱਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨਾਲ ਸਹਿਯੋਗ ਕਰਨ ਲਈ ਵੀ ਪ੍ਰੇਰਿਤ ਕੀਤਾ।
ਹਿੰਦੂਸਥਾਨ ਸਮਾਚਾਰ