Weather Update: ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ UPDATE, ਜਾਣੋ ਆਉਣ ਵਾਲੇ ਦਿਨਾਂ ’ਚ ਕਿਵੇਂ ਰਹੇਗਾ ਮੌਸਮ
ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ, ਸੂਬੇ ‘ਚ ਅੱਜ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹੁਣ 4 ਅਕਤੂਬਰ ਨੂੰ ਮੌਸਮ ਬਦਲ ਸਕਦਾ ਹੈ। ਇਸ ਦੌਰਾਨ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਬਰਸਾਤ ਦੇ ਹਾਲਾਤ ਬਣ ਰਹੇ ਹਨ। ਸੂਬੇ ‘ਚ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਦੇ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਜਿਸ ਦਾ ਮਤਲਬ ਹੈ ਕਿ ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।
ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦਾ ਵੀ ਇਹੀ ਹਾਲ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਬਾਰਿਸ਼ ਦਰਜ ਨਹੀਂ ਕੀਤੀ ਗਈ ਹੈ।ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਮਾਨਸੂਨ ਦਾ ਮੌਸਮ ਹੁਣ ਖ਼ਤਮ ਹੋ ਚੁੱਕਾ ਹੈ ਪਰ ਮੀਂਹ ਦੀ ਸੰਭਾਵਨਾ 15 ਅਕਤੂਬਰ ਤੱਕ ਬਰਕਰਾਰ ਹੈ।
ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਫਰਕ ਅਗਲੇ ਡੇਢ ਮਹੀਨੇ ਵਿੱਚ ਹੋਰ ਵਧ ਜਾਵੇਗਾ। ਨਵੰਬਰ ਦੇ ਤੀਜੇ ਹਫ਼ਤੇ ਤੋਂ ਦਿਨ ਵੇਲੇ ਵੀ ਤਾਪਮਾਨ ਘਟਣਾ ਸ਼ੁਰੂ ਹੋ ਜਾਵੇਗਾ, ਕਿਉਂਕਿ ਉਸ ਸਮੇਂ ਪੱਛਮੀ ਗੜਬੜੀ ਸਰਗਰਮ ਹੋਵੇਗੀ।