Punjab News: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਉਤੇ ਲਗਾਤਾਰ ਨਜ਼ਰ ਰੱਖਣਗੇ। ਖਾਸਤੌਰ ਤੇ ਜਿਨ੍ਹਾਂ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਮਾਮਲੇ ਜਿਆਦਾ ਸਾਹਮਣੇ ਆਉਂਦੇ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਇਹ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਯੁਕਤ ਕੀਤੇ ਗਏ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਣਗੇ। ਜਿਵੇਂ ਕਿ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ।
ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਸੂਬਾ ਸਰਕਾਰ ਵੱਲੋਂ ‘ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ‘ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ।