Iran-Israel War: ਅਮਰੀਕਾ ਦੀ ਚਿਤਾਵਨੀ ਦੇ ਕੁਝ ਘੰਟਿਆਂ ਬਾਅਦ ਈਰਾਨ ਨੇ ਇਜ਼ਰਾਈਲ ‘ਤੇ ਹਮਲਾ ਕਰ ਦਿੱਤਾ। ਈਰਾਨ ਤੋਂ 400 ਤੋਂ ਵੱਧ ਮਿਸਾਈਲਾਂ ਦਾਗੀਆਂ ਗਈਆਂ। ਇਸ ਦੀਆਂ ਵੀਡੀਓਜ਼ ਵੀ ਆਈਆਂ ਹਨ, ਜਿਨ੍ਹਾਂ ‘ਚ ਸੈਂਕੜੇ ਮਿਸਾਈਲਾਂ ਅਸਮਾਨ ‘ਚ ਦਾਗੀਆਂ ਜਾ ਰਹੀਆਂ ਹਨ। ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਹਰ ਪਾਸੇ ਸਾਇਰਨ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਇਜ਼ਰਾਈਲ ਦੇ ਲੋਕ ਬੰਕਰਾਂ ਵਿੱਚ ਸ਼ਰਨ ਲੈ ਰਹੇ ਹਨ। ਇਜ਼ਰਾਇਲੀ ਫੌਜ ਮੁਤਾਬਕ ਈਰਾਨ ਨੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ ਹੈ।
ਇਜ਼ਰਾਈਲ ਵੱਲੋਂ ਐਕਸ-ਪੋਸਟ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਵੀਡੀਓਜ਼ ‘ਚ ਦੇਖਿਆ ਜਾ ਸਕਦਾ ਹੈ ਕਿ ਤੇਲ ਅਵੀਵ ਅਤੇ ਯੇਰੂਸ਼ਲਮ ‘ਚ ਵੀ ਰਾਕੇਟ ਹਮਲੇ ਹੋਏ ਹਨ। ਇਜ਼ਰਾਈਲ ‘ਤੇ ਹਮਲੇ ਤੋਂ ਬਾਅਦ ਈਰਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਈਰਾਨ ਦੇ ਸਰਕਾਰੀ ਮੀਡੀਆ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਈਰਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਜ਼ਰਾਈਲ ਜਵਾਬੀ ਕਾਰਵਾਈ ਕਰਦਾ ਹੈ ਤਾਂ ਤਹਿਰਾਨ ਹੋਰ ਵੀ ਵਿਨਾਸ਼ਕਾਰੀ ਪ੍ਰਤੀਕਿਰਿਆ ਦੇਵੇਗਾ।
RAW FOOTAGE: Watch as Iranian missiles rain over the Old City in Jerusalem, a holy site for Muslims, Christians and Jews.
This is the target of the Iranian regime: everyone. pic.twitter.com/rIqUZWN3zy
— Israel Defense Forces (@IDF) October 1, 2024
ਹਮਲੇ ਤੋਂ ਬਾਅਦ ਇਜ਼ਰਾਇਲੀ ਫੌਜ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਗਿਆ ਹੈ। ਫੌਜ ਨੇ ਕਿਹਾ ਕਿ ਲੱਖਾਂ ਲੋਕਾਂ ਨੂੰ ਬੰਬ ਸ਼ੈਲਟਰਾਂ ਵਿੱਚ ਭੇਜਿਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਇਜ਼ਰਾਈਲੀ ਫੌਜ ਈਰਾਨੀ ਮਿਸਾਈਲਾਂ ਨੂੰ ਰੋਕ ਕੇ ਉਨ੍ਹਾਂ ਨੂੰ ਹਵਾ ‘ਚ ਤਬਾਹ ਕਰ ਰਹੀ ਹੈ। ਇਜ਼ਰਾਇਲੀ ਫੌਜ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਈਰਾਨ ਤੋਂ ਮਿਸਾਈਲਾਂ ਦਾਗੀਆਂ ਜਾ ਰਹੀਆਂ ਹਨ। ਫੌਜ ਨੇ ਇੱਕ ਬਿਆਨ ਵਿੱਚ ਕਿਹਾ, “ਤੁਸੀਂ ਅਗਲੇ ਹੁਕਮਾਂ ਤੱਕ ਸੁਰੱਖਿਅਤ ਖੇਤਰ ਵਿੱਚ ਰਹੋ।
ਦੱਸ ਦੇਈਏ ਕਿ ਈਰਾਨ ਦੇ ਮਿਸਾਈਲੀ ਹਮਲੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਰਾਸ਼ਟਰਪਤੀ ਬਾਈਡੇਨ ਨੇ ਕਿਹਾ ਕਿ ਅਮਰੀਕਾ ਇਜ਼ਰਾਈਲ ਨੂੰ ਈਰਾਨੀ ਮਿਸਾਈਲਾਂ ਤੋਂ ਬਚਾਉਣ ਅਤੇ ਖੇਤਰ ਦੀ ਸੁਰੱਖਿਆ ਲਈ ਇਜ਼ਰਾਈਲ ਦੀ ਮਦਦ ਕਰਨ ਲਈ ਤਿਆਰ ਹੈ।