Iran Attack on Israel Latest News: ਈਰਾਨ ਨੇ ਇਜ਼ਰਾਈਲ ‘ਤੇ ਮਿਜ਼ਾਈਲਾਂ ਦਾਗਣ ਤੋਂ ਕੁਝ ਘੰਟੇ ਬਾਅਦ, ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਨੂੰ ਤਹਿਰਾਨ ਵਿਰੁੱਧ ਜਵਾਬੀ ਕਾਰਵਾਈ ਕਰਨ ਦੀ ਸਹੁੰ ਖਾਧੀ। ਦਰਅਸਲ, ਬੈਂਜਾਮਿਨ ਨੇਤਨਯਾਹੂ ਨੇ ਦੇਰ ਰਾਤ ਸੁਰੱਖਿਆ ਬੈਠਕ ਵਿੱਚ ਕਿਹਾ, “ਈਰਾਨ ਨੇ ਅੱਜ ਰਾਤ ਇੱਕ ਵੱਡੀ ਗਲਤੀ ਕੀਤੀ ਹੈ ਅਤੇ ਉਸਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।” ਨੇਤਨਯਾਹੂ ਨੇ ਇਹ ਵੀ ਕਿਹਾ ਕਿ ਜੋ ਵੀ ਉਨ੍ਹਾਂ ‘ਤੇ ਹਮਲਾ ਕਰੇਗਾ, ਉਹ ਜਵਾਬੀ ਕਾਰਵਾਈ ਕਰਨਗੇ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਵਿਚ, ਉਸਨੇ ਲਿਖਿਆ ਕਿ ਈਰਾਨ ਨੇ ਅੱਜ ਰਾਤ ਇਕ ਵੱਡੀ ਗਲਤੀ ਕੀਤੀ, ਅਤੇ ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਈਰਾਨ ਨੇ ਫਿਰ ਤੋਂ ਇਜ਼ਰਾਈਲ ‘ਤੇ ਸੈਂਕੜੇ ਮਿਸਾਈਲਾਂ ਨਾਲ ਹਮਲਾ ਕੀਤਾ ਹੈ। ਇਹ ਹਮਲਾ ਅਸਫਲ ਰਿਹਾ। ਇਜ਼ਰਾਈਲ ਦੀ ਹਵਾਈ ਰੱਖਿਆ ਪ੍ਰਣਾਲੀ ਕਾਰਨ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ, ਜਦਕਿ ਜਾਪਾਨ ਅਤੇ ਅਮਰੀਕਾ ਨੇ ਇਜ਼ਰਾਈਲ ‘ਤੇ ਹਮਲੇ ਦੀ ਨਿੰਦਾ ਕੀਤੀ ਹੈ।
ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਨੇ ਕਿਹਾ ਕਿ ਈਰਾਨ ਦੁਆਰਾ ਇਜ਼ਰਾਈਲ ‘ਤੇ ਮਿਸਾਈਲ ਹਮਲਾ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ। ਇਸ ਦੇ ਨਾਲ ਹੀ ਅਮਰੀਕਾ ਨੇ ਵਿਆਪਕ ਜੰਗ ਦੇ ਡਰ ਕਾਰਨ ਤਹਿਰਾਨ ਦੇ ਹਮਲੇ ਦਾ ਜਵਾਬੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਇਸ ਨੇ ਇਹ ਵੀ ਕਿਹਾ ਹੈ ਕਿ ਉਹ ਲੰਬੇ ਸਮੇਂ ਤੱਕ ਆਪਣੇ ਸਹਿਯੋਗੀ ਇਜ਼ਰਾਈਲ ਨਾਲ ਕੰਮ ਕਰਨਾ ਜਾਰੀ ਰੱਖੇਗਾ।