Chandigarh News: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ਨੂੰ ਲੈਕੇ ਵੱਡਾ ਫੈਸਲਾ ਦਿੱਤਾ। ਪੰਚਾਇਤੀ ਚੋਣਾਂ ਦੀਆਂ ਦਾਖਲ ਕੀਤੀਆਂ ਗਈਆਂ 190 ਅਰਜ਼ੀਆਂ ਦਾ ਨਿਪਟਾਰਾ ਕਰਦੇ ਹੋਏ ਹਾਈ ਕੋਰਟ ਨੇ ਚੋਂਣਾਂ ਦਾ ਰਸਤਾ ਸਾਫ ਕਰ ਦਿੱਤਾ ਹੈ। ਚੋਣਾਂ ਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਧ ਕਰ ਦਿੱਤਾ ਹੈ।
ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਪਟੀਸ਼ਨਾਂ ਵਿੱਚ ਵੋਟਾਂ ਕੱਟਣ ਜਾਂ ਗਲਤ ਵਾਰਡ ਬੰਦ ਕਰਨ ਦੀ ਗੱਲ ਕਹੀ ਗਈ ਸੀ, ਉਨ੍ਹਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ।
ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਜਿਨ੍ਹਾਂ ਦੀਆਂ ਵੋਟਾਂ ਗਲਤ ਵਾਰਡ ਵਿੱਚ ਦਿਖਾਈਆਂ ਗਈਆਂ ਹਨ, ਉਨ੍ਹਾਂ ਨੂੰ ਵੀ ਠੀਕ ਕੀਤਾ ਜਾਵੇ। ਕੋਈ ਬਕਾਇਆ ਨਾ ਜਾਰੀ ਕਰਨ ਸਬੰਧੀ ਦਾਇਰ ਪਟੀਸ਼ਨਾਂ ਨੂੰ ਪ੍ਰਵਾਨ ਕਰਦਿਆਂ ਹਾਈ ਕੋਰਟ ਨੇ ਅੱਜ ਹੀ ਪੰਜਾਬ ਸਰਕਾਰ ਨੋ ਡਿਊਜ਼ ਸਰਟੀਫਿਕੇਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਪਟੀਸ਼ਨਾਂ ਦੇ ਨਿਪਟਾਰੇ ਨਾਲ ਚੋਣਾਂ ਦਾ ਰਾਹ ਪੱਧਰਾ ਹੋ ਗਿਆ।