Auction For Sarpanch Post : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਪੰਚੀ ਦੇ ਅਹੁਦੇ ’ਤੇ ਲੱਗਣ ਵਾਲੀ ਬੋਲੀ ’ਤੇ ਠੱਲ ਪਾਉਣ ਲਈ ਹੁਕਮ ਜਾਰੀ ਕੀਤੇ ਹਨ।ਪੰਜਾਬ ਭਰ ’ਚ ਸਰਪੰਚੀ ਦੇ ਅਹੁਦੇ ਲਈ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਕੱਲ੍ਹ ਨਾਮਜ਼ਦਗੀ ਭਰਨ ਦਾ ਆਖਰੀ ਮੌਕਾ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਚੋਣ ਕਮਿਸ਼ਨ ਨੂੰ ਸਰਪੰਚ ਦੇ ਅਹੁਦੇ ਦੀ ਬੋਲੀ ਲਗਾਏ ਜਾਣ ’ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਜਿਸ ਦੇ ਚੱਲਦੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਵਕੀਲ ਸਤਿੰਦਰ ਕੌਰ ਨੇ ਜਨਹਿੱਤ ਪਟੀਸ਼ਨ ਜਾਖਲ ਕੀਤੀ ਸੀ।
ਦੱਸ ਦਈਏ ਕਿ ਸੂਬੇ ਦੀਆਂ 13,237 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ, 2024 ਨੂੰ ਵੋਟਾਂ ਪੈਣਗੀਆਂ। ਚੋਣ ਨੋਟੀਫਿਕੇਸ਼ਨ 27 ਸਤੰਬਰ ਨੂੰ ਜਾਰੀ ਕੀਤਾ ਗਿਆ ਸੀ। ਜਿਸ ਦੇ ਨਾਲ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ। 4 ਅਕਤੂਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ।
ਜਾਣਨਯੋਗ ਹੈ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਨਤੀਜੇ ਪੋਲਿੰਗ ਖਤਮ ਹੋਣ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਉਸੇ ਦਿਨ ਜਾਰੀ ਕੀਤੇ ਜਾਣਗੇ।