New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਟਰੱਕ ਅਤੇ ਟਰੈਕਟਰ ਵਿਚਾਲੇ ਹੋਈ ਟੱਕਰ ‘ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਪੋਸਟ ਕੀਤਾ, ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ‘ਚ ਵਾਪਰਿਆ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਇਸ ’ਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਪ੍ਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ‘ਚ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ‘ਚ ਲੱਗਾ ਹੋਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸੜਕ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਹਿੰਦੂਸਥਾਨ ਸਮਾਚਾਰ