Chandigarh News: ਸੁੱਚਾ ਸਿੰਘ ਲੰਗਾਹ ਦੀ ਮੁੜ ਘਰ ਵਾਪਸੀ ਹੋ ਗਈ ਹੈ। ਦਰਅਸਲ ਸੁੱਚਾ ਸਿੰਘ ਲੰਗਾਹ ਇੱਕ ਵਾਰ ਫਿਰ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ, ਜਿਸ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਪੈਦਾ ਹੋਏ ਹਨ ਅਤੇ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਰਹੇ ਹਨ ਕਈ ਵਾਰ ਉਹ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਮੁੜ ਪਾਰਟੀ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾਵੇ, ਜਿਸ ਨੂੰ ਹਾਈਕਮਾਂਡ ਨੇ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ ਸ਼ਾਮਲ ਕਰ ਲਿਆ ਗਿਆ।
ਉਨ੍ਹਾਂ ਨੇ ਉਸ ਦਿਨ ਕਿਹਾ ਸੀ ਕਿ ਉਹ ਪਾਰਟੀ ਲਈ ਕੰਮ ਕਰਨਗੇ ਅਤੇ ਪਾਰਟੀ ਨੂੰ ਇਕ ਝੰਡੇ ਹੇਠ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕਰਨਗੇ, ਉਨ੍ਹਾਂ ਨੇ ਆਪਣੇ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨਾਲ ਮਜ਼ਬੂਤ ਹੋ ਕੇ ਨਿਪਟਿਆ ਜਾਵੇਗਾ। ਇਸ ਸਬੰਧੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ.
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੇਵਾਮੁਕਤ ਸੁੱਚਾ ਸਿੰਘ ਲੰਗਾਹ ਨੂੰ ਆਮ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਮੁੜ ਬਹਾਲ ਕੀਤਾ।
Shiromani Akali Dal working chief Balwinder Singh Bhunder reinstated Sucha Singh Langah into the party fold as an ordinary worker. He was excommunicated, but later served Tankhah from Akal Takht. He appealed to the party for reinstatement after being accepted back into the Panth,… pic.twitter.com/6HqFxhrzJF
— Gagandeep Singh (@Gagan4344) October 3, 2024