Thiruvananthapuram Airport: ਏਅਰ ਇੰਡੀਆ ਐਕਸਪ੍ਰੈਸ ਫਲਾਈਟ ਨੰਬਰ (IX- 549) ਨੂੰ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਜਹਾਜ਼ ਵਿਚ ਸਵਾਰ ਸਾਰੇ 148 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਹੇਠਾਂ ਉਤਾਰ ਲਿਆ ਗਿਆ ਹੈ। ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਸੱਟ ਨਹੀਂ ਲੱਗੀ।
ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਤਿਰੂਵਨੰਤਪੁਰਮ ਤੋਂ ਮਸਕਟ ਜਾ ਰਹੀ ਫਲਾਈਟ ਵਿੱਚ 148 ਯਾਤਰੀ ਸਵਾਰ ਸਨ। ਜਹਾਜ਼ ਦੇ ਉਡਾਣ ਭਰਨ ਤੋਂ ਬਾਅਦ ਧੂੰਆਂ ਨਿਕਲਣ ਲੱਗਾ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ‘ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਉਨ੍ਹਾਂ ਦੀ ਅੱਗੇ ਦੀ ਯਾਤਰਾ ਲਈ ਬਦਲਵੀਂ ਉਡਾਣ ਦਾ ਪ੍ਰਬੰਧ ਕੀਤਾ ਗਿਆ ਹੈ।
ਜ਼ਿਕਰੋਗ ਹੈ ਕਿ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਐਕਸਪ੍ਰੈਸ ਇੱਕ ਘੱਟ ਕੀਮਤ ਵਾਲੀ ਏਅਰ ਇੰਡੀਆ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ। ਵਰਤਮਾਨ ਵਿੱਚ ਇਸਦਾ ਮੁੱਖ ਦਫਤਰ ਗੁੜਗਾਓਂ ਵਿੱਚ ਸਥਿਤ ਹੈ। ਇਹ ਭਾਰਤ, ਮੱਧ ਪੂਰਬ ਅਤੇ ਦੱਖਣੀ ਪੂਰਬੀ ਏਸ਼ੀਆ ਵਿੱਚ 45 ਮੰਜ਼ਿਲਾਂ ਲਈ ਹਰ ਹਫ਼ਤੇ 2000 ਤੋਂ ਵੱਧ ਉਡਾਣਾਂ ਸੰਚਾਲਿਤ ਕਰਦੀ ਹੈ।
ਹਿੰਦੂਸਥਾਨ ਸਮਾਚਾਰ