New Delhi: ਵਿਦੇਸ਼ ਮੰਤਰੀ ਐਸ ਜੈਸ਼ੰਕਰ 15-16 ਅਕਤੂਬਰ ਨੂੰ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (SCO) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਦੀ ਯਾਤਰਾ ਕਰਨਗੇ। ਦਸ ਦਇਏ ਕਿ ਇਸ ਵਾਰ ਪਾਕਿਸਤਾਨ SCO ਸੰਮੇਤਨ ਦੀ ਮੰਜ਼ਬਾਨੀ ਕਰੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਜੈਸ਼ੰਕਰ ਦੀ ਇਸਲਾਮਾਬਾਦ ਫੇਰੀ ਦੋਵਾਂ ਦੇਸ਼ਾਂ ਦਰਮਿਆਨ ਤਣਾਅਪੂਰਨ ਸਬੰਧਾਂ ਦੇ ਲੰਬੇ ਇਤਿਹਾਸ ਦੇ ਵਿਚਕਾਰ ਆਈ ਹੈ, ਮੁੱਖ ਤੌਰ ‘ਤੇ ਕਸ਼ਮੀਰ ਮੁੱਦੇ ਦੇ ਨਾਲ-ਨਾਲ ਪਾਕਿਸਤਾਨ ਤੋਂ ਪੈਦਾ ਹੋਏ ਸਰਹੱਦ ਪਾਰ ਅੱਤਵਾਦ ਮੱਖ ਮੁੱਦੇ ਹਨ। ਦੱਸ ਦੇਈਏ ਕਿ ਇਸਲਾਮਾਬਾਦ ਵਿੱਚ ਹੋਣ ਵਾਲੇ ਇਸ ਸਿਖਰ ਸੰਮੇਲਨ ਤੋਂ ਪਹਿਲਾਂ, ਇੱਕ ਮੰਤਰੀ ਪੱਧਰੀ ਮੀਟਿੰਗ ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗਾਂ ਦੇ ਕਈ ਦੌਰ ਹੋਣਗੇ ਜੋ SCO ਮੈਂਬਰ ਦੇਸ਼ਾਂ ਦਰਮਿਆਨ ਵਿੱਤੀ, ਆਰਥਿਕ, ਸਮਾਜਿਕ-ਸੱਭਿਆਚਾਰਕ ਅਤੇ ਮਾਨਵਤਾਵਾਦੀ ਸਹਿਯੋਗ ‘ਤੇ ਕੇਂਦਰਿਤ ਹੋਣਗੇ। SCO ਵਿੱਚ ਭਾਰਤ, ਚੀਨ, ਰੂਸ, ਪਾਕਿਸਤਾਨ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਸ਼ਾਮਲ ਹਨ।
ਜਿਕਰਯੋਗ ਹੈ ਕਿ ਭਾਰਤ ਨੇ ਪਿਛਲੇ ਸਾਲ ਵਰਚੁਅਲ ਮੋਡ ਵਿੱਚ ਐਸਸੀਓ ਸੰਮੇਲਨ ਦੀ ਮੇਜ਼ਬਾਨੀ ਕੀਤੀ ਸੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਨਲਾਈਨ ਹਿੱਸਾ ਲਿਆ ਸੀ। ਹਾਲਾਂਕਿ, ਪਾਕਿਸਤਾਨ ਦੇ ਤਤਕਾਲੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਮਈ 2023 ਵਿੱਚ ਗੋਆ ਵਿੱਚ ਐਸਸੀਓ ਵਿਦੇਸ਼ ਮੰਤਰੀਆਂ ਦੀ 2-ਦਿਨ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਰਤ ਦਾ ਦੌਰਾ ਕੀਤਾ, ਲਗਭਗ 12 ਸਾਲਾਂ ਵਿੱਚ ਭਾਰਤ ਦਾ ਦੌਰਾ ਕਰਨ ਵਾਲਾ ਪਹਿਲਾ ਪਾਕਿਸਤਾਨੀ ਵਿਦੇਸ਼ ਮੰਤਰੀ ਬਣ ਗਿਆ।