Mumbai News: ਪੁਣੇ ਦੀ ਇਕ ਵਿਸ਼ੇਸ਼ ਅਦਾਲਤ ਨੇ ਸੁਤੰਤਰਵੀਰ ਵਿਨਾਇਕ ਦਾਮੋਦਰ ਸਾਵਰਕਰ ਮਾਣਹਾਨੀ ਮਾਮਲੇ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 23 ਅਕਤੂਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਹ ਸੰਮਨ ਸਾਵਰਕਰ ਦੇ ਭਤੀਜੇ ਸੱਤਿਆਕੀ ਸਾਵਰਕਰ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਭੇਜਿਆ ਗਿਆ ਹੈ।
ਵਕੀਲ ਸੰਗਰਾਮ ਕੋਲਹਟਕਰ ਦੇ ਅਨੁਸਾਰ, ਰਾਹੁਲ ਗਾਂਧੀ ਨੇ ਮਾਰਚ 2023 ਵਿੱਚ ਲੰਡਨ ਵਿੱਚ ਦਿੱਤੇ ਇੱਕ ਭਾਸ਼ਣ ਵਿੱਚ ਦਾਅਵਾ ਕੀਤਾ ਸੀ ਕਿ ਵਿਨਾਇਕ ਸਾਵਰਕਰ ਨੇ ਇੱਕ ਕਿਤਾਬ ਵਿੱਚ ਲਿਖਿਆ ਸੀ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪੰਜ-ਛੇ ਦੋਸਤਾਂ ਨੇ ਇੱਕ ਮੁਸਲਮਾਨ ਵਿਅਕਤੀ ਦੀ ਕੁੱਟਮਾਰ ਕੀਤੀ ਸੀ ਅਤੇ ਸਾਵਰਕਰ ਇਸ ਤੋਂ ਖੁਸ਼ ਸਨ। ਰਾਹੁਲ ਗਾਂਧੀ ਦੇ ਇਸ ਬਿਆਨ ਨੂੰ ਗਲਤ ਦੱਸਦੇ ਹੋਏ ਪੁਣੇ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸੱਤਿਆਕੀ ਸਾਵਰਕਰ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਅਜਿਹੀ ਕੋਈ ਘਟਨਾ ਕਦੇ ਨਹੀਂ ਵਾਪਰੀ ਅਤੇ ਸਾਵਰਕਰ ਨੇ ਕਿਤੇ ਵੀ ਅਜਿਹਾ ਕੁਝ ਨਹੀਂ ਲਿਖਿਆ। ਅਦਾਲਤ ਨੇ ਇਸ ਮਾਮਲੇ ਦੀ ਜਾਂਚ ਵਿਸ਼ਰਾਮਬਾਗ ਥਾਣੇ ਨੂੰ ਕਰਨ ਦੇ ਹੁਕਮ ਦਿੱਤੇ ਸਨ। ਵਿਸ਼ਰਾਮਬਾਗ ਥਾਣਾ ਪੁਲਿਸ ਨੇ ਜਾਂਚ ਕੀਤੀ ਅਤੇ ਰਿਪੋਰਟ ਪੁਣੇ ਦੀ ਅਦਾਲਤ ਨੂੰ ਸੌਂਪ ਦਿੱਤੀ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ।
ਹਿੰਦੂਸਥਾਨ ਸਮਾਚਾਰ