Chandigarh News: ਪੰਜਾਬ ਵਿੱਚ ਅੱਜ ਸੋਮਵਾਰ ਰਾਤ ਤੋਂ ਮੌਸਮ ਮੁੜ ਬਦਲ ਜਾਵੇਗਾ। ਨਾਲ ਹੀ ਆਉਣ ਵਾਲੇ ਦੋ ਦਿਨਾਂ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸ਼ਨੀਵਾਰ ਰਾਤ ਤੋਂ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਕਾਰਨ ਕਈ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਹੋ ਗਿਆ ਹੈ।
24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 35.6 ਦਰਜ ਕੀਤਾ ਗਿਆ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
ਹਿੰਦੂਸਥਾਨ ਸਮਾਚਾਰ