New Delhi: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਅੱਜ ਸਵੇਰੇ ਰਾਜਘਾਟ ਸਥਿਤ ਮਹਾਤਮਾ ਗਾਂਧੀ ਦੀ ਸਮਾਧ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਸਾਜਿਦਾ ਮੁਹੰਮਦ ਵੀ ਮੌਜੂਦ ਸਨ। ਅੱਜ ਸਵੇਰੇ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।
ਭਾਰਤ ਦੇ ਦੁਵੱਲੇ ਦੌਰੇ ‘ਤੇ ਐਤਵਾਰ ਨੂੰ ਪਹੁੰਚੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਨਾਲ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਭ ਤੋਂ ਪਹਿਲਾਂ ਮੁਲਾਕਾਤ ਕੀਤੀ। ਜੈਸ਼ੰਕਰ ਨੇ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਈਜ਼ੂ ਦੀ ਗੱਲਬਾਤ ਦੋਸਤਾਨਾ ਸਬੰਧਾਂ ਨੂੰ ਹੋਰ ਹੁਲਾਰਾ ਦੇਵੇਗੀ। ਮੁਈਜ਼ੂ, ਨੇ ਜੂਨ ‘ਚ ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਹਿੱਸਾ ਲਿਆ ਸੀ। ਇਹ ਉਨ੍ਹਾਂ ਦੀ ਭਾਰਤ ਦੀ ਪਹਿਲੀ ਦੁਵੱਲੀ ਯਾਤਰਾ ਹੈ। ਮੁਈਜ਼ੂ ਦੀ ਮੁੰਬਈ ਅਤੇ ਬੈਂਗਲੁਰੂ ਜਾਣ ਦੀ ਵੀ ਯੋਜਨਾ ਹੈ।
ਹਿੰਦੂਸਥਾਨ ਸਮਾਚਾਰ