Amritsar News: ਪੰਜਾਬ ਦੇ ਤਰਨਤਾਰਨ ‘ਚ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਰਾਜਵਿੰਦਰ ਸਿੰਘ ਉਰਫ ਰਾਜ ਤਲਵੰਡੀ ਬਲਾਕ ਪੱਟੀ ਵਿੱਚ ਜਿੱਤ ਤੋਂ ਬਾਅਦ ਆਪਣੇ ਦੋਸਤਾਂ ਨਾਲ ਕਾਰ ਵਿੱਚ ਆਪਣੇ ਪਿੰਡ ਜਾ ਰਿਹਾ ਸੀ। ਪਿੰਡ ਠੱਕਰਪੁਰਾ ਨੇੜੇ ਬਾਈਕ ਸਵਾਰ ਤਿੰਨ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਕਾਰ ‘ਚ ਸਵਾਰ ਉਸਦੇ ਦੋ ਦੋਸਤ ਵੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਪਿੰਡ ਵੱਲ ਜਾ ਰਿਹਾ ਸੀ। ਉਦੋਂ ਬਾਈਕ ਸਵਾਰ ਨੌਜਵਾਨਾਂ ਨੇ ਉਸਦੀ ਕਾਰ ਠੱਕਰਪੁਰਾ ਸਥਿਤ ਚਰਚ ਕੋਲ ਰੋਕੀ ਅਤੇ ਸਰਪੰਚ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਰਾਜਵਿੰਦਰ ਸਿੰਘ ਨੂੰ ਪਿੰਡ ਠੱਕਰਪੁਰਾ ਨੇੜੇ ਰਾਹ ਵਿੱਚ ਰੋਕ ਕੇ ਗੋਲੀਆਂ ਮਾਰੀਆਂ ਗਈਆਂ ਸਨ। ਉਹ ਬਲਾਕ ਦਫ਼ਤਰ ਤੋਂ ਆਪਣੀ ਕਾਰ ਵਿੱਚ ਆਪਣੇ ਪਿੰਡ ਵੱਲ ਜਾ ਰਾਜਵਿੰਦਰ ਸਿੰਘ ਦੇ ਇੱਕ ਸਾਥੀ ਨੂੰ ਵੀ ਗੋਲੀਆਂ ਲੱਗੀਆਂ ਹਨ। ਰਾਜਵਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਹਾਸਲ ਸੀ। ਰਾਜਵਿੰਦਰ ਨੂੰ ਪਿੰਡ ਤਲਵੰਡੀ ਮੋਹਰ ਸਿੰਘ (ਐਸ.ਸੀ.) ਦਾ ਬਿਨਾਂ ਮੁਕਾਬਲਾ ਸਰਪੰਚ ਐਲਾਨਿਆ ਗਿਆ। ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਹਮਲਾਵਰਾਂ ਦੀ ਪਛਾਣ ਕਰਨ ‘ਚ ਲੱਗੀ ਹੋਈ ਹੈ। ਉਸ ਦਾ ਕਤਲ ਕਿਉਂ ਕੀਤਾ ਗਿਆ, ਇਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਰਾਜਵਿਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਪੱਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਜਿੱਥੇ ਉਸਨੇ ਦਮ ਤੋੜ ਦਿੱਤਾ। ਮੌਕੇ ਦੇ ਇੱਕ ਗਵਾਹ ਅਨੁਸਾਰ ਹਮਲਾਵਰ ਤਿੰਨ ਸਨ ਅਤੇ ਉਹਨਾਂ ਨੇ ਰਾਹ ਵਿੱਚ ਰੋਕ ਕੇ ਪਹਿਲਾਂ ਰਾਜਵਿੰਦਰ ਸਿੰਘ ਨਾਲ ਹੱਥ ਮਿਲਾਇਆ ਅਤੇ ਫ਼ਿਰ ਉਸ ’ਤੇ ਗੋਲੀਆਂ ਵਰ੍ਹਾ ਦਿੱਤੀਆਂ। ਹਮਲਾਵਰਾਂ ਨੇ ਮੂੰਹ ਨਹੀਂ ਢਕੇ ਹੋਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਉਹ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ। ਰਾਜਵਿੰਦਰ ਸਿੰਘ ਵਿਆਹਿਆ ਹੋਇਆ ਸੀ ਅਤੇ ਉਸਦੀ ਇੱਕ ਛੋਟੀ ਬੱਚੀ ਹੈ।
ਜਿਕਰਯੋਗ ਹੈ ਕਿ ਰਾਜਵਿੰਦਰ ਸਿੰਘ ਦਾ ਪਿੰਡ ਤਲਵੰਡੀ ਮੋਹਰ ਸਿੰਘ ਪੰਚਾਇਤੀ ਚੋਣਾਂ ਲਈ ਐੱਸ.ਸੀ. ਕੈਟਾਗਰੀ ਲਈ ਰਾਖਵਾਂਕਰਨ ਸੀ ਪਰ ਰਾਜਵਿੰਦਰ ਸਿੰਘ ਦੀ ਸਰਗਰਮ ਭੂਮਿਕਾ ਨਾਲ ਹੀ ਪਿੰਡ ਵਿੱਚ ਇੱਕ ਦਲਿੱਤ ਸਰਪੰਚ ਔਰਤ ਦੀ ਚੋਣ ਸਰਬਸੰਮਤੀ ਨਾਲ ਸੰਭਵ ਹੋਈ ਸੀ।
ਹਿੰਦੂਸਥਾਨ ਸਮਾਚਾਰ