Chandigarh News: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ ਅੱਜ ਦੁਪਹਿਰ ਨੂੰ ਕੈਬਨਿਟ ਦੀ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੰਤਰੀ ਮੰਡਲ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ। ਜਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ ਹੈ।
ਹੁਣ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਦੁਪਹਿਰ 2 ਵਜੇ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ 4 ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ