Cachar News: ਕਛਾਰ ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਅਪਰੇਸ਼ਨਾਂ ਦੌਰਾਨ ਦੋ ਤਸਕਰਾਂ ਨੂੰ 7 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਰਾਜ ਦੇ ਮੁੱਖ ਮੰਤਰੀ ਡਾ. ਹਿਮਾਂਤਾ ਬਿਸਵਾ ਸਰਮਾ ਨੇ ਅੱਜ ਸੋਸ਼ਲ ਮੀਡੀਆ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਮੁੱਖ ਮੰਤਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕਛਾਰ ਪੁਲਿਸ ਵੱਲੋਂ ਸਿਲਚਰ ਅਤੇ ਰਾਮਨਗਰ ਵਿੱਚ ਚਲਾਈਆਂ ਗਈਆਂ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 572 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਯਾਬਾ ਗੋਲੀਆਂ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਕਰੀਬ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਸਬੰਧੀ ਐਫਆਈਆਰ ਦਰਜ ਕਰ ਲਈ ਹੈ ਅਤੇ ਫੜੇ ਗਏ ਦੋ ਤਸਕਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ