Chandigarh News: ਪੰਜਾਬ ਪੁਲਸ ਵੱਲੋਂ ਅੱਜ ਬੁੱਧਵਾਰ ਨੂੰ ਪੂਰੇ ਸੂਬੇ ਵਿੱਚ ਅਪਰਾਧੀਆਂ ਨੂੰ ਨੱਥ ਪਾਉਣ ਲਈ ਆਪਰੇਸ਼ਨ ਕਾਸੋ ਚਲਾਇਆ ਜਾ ਰਿਹਾ ਹੈ।ਇਸ ਆਪਰੇਸ਼ਨ ਦੀ ਅਗਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖੁਦ ਕਰ ਰਹੇ ਹਨ।
ਇਸ ਦੇ ਨਾਲ ਹੀ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਵੀ ਮੈਦਾਨ ਵਿੱਚ ਆ ਗਏ ਹਨ। ਇਹ ਆਪਰੇਸ਼ਨ ਸੇਫ ਨੇਬਰਹੁੱਡ ਦੀ ਤਰਜ਼ ‘ਤੇ ਚੱਲ ਰਿਹਾ ਹੈ। ਇਸ ਦੌਰਾਨ ਬੱਸ ਸਟੈਂਡਾਂ ਤੋਂ ਲੈ ਕੇ ਸਾਰੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ।ਸੂਬੇ ‘ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਹਫ਼ਤੇ ਦੁਸਹਿਰਾ ਹੈ, ਜਦਕਿ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਅਜਿਹੇ ‘ਚ ਪੁਲਸ ਕਿਸੇ ਵੀ ਤਰ੍ਹਾਂ ਦੀ ਨਰਮੀ ਦਿਖਾਉਣ ਦੇ ਮੂਡ ‘ਚ ਨਹੀਂ ਹੈ। ਇਹ ਆਪਰੇਸ਼ਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ। ਇਸ ਲਈ ਪੂਰੀ ਰਣਨੀਤੀ ਤਿਆਰ ਕੀਤੀ ਗਈ ਸੀ। ਇਸ ਵਿੱਚ 412 ਥਾਣਿਆਂ ਦੀ ਪੁਲੀਸ ਸ਼ਾਮਲ ਹੈ। ਅਪਰੇਸ਼ਨ ਵਿੱਚ 8 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਕੀਤੇ ਗਏ ਹਨ। ਇਸ ਲਈ ਪੂਰੀ ਯੋਜਨਾ ਤਿਆਰ ਕੀਤੀ ਗਈ ਸੀ। ਸ਼ੱਕੀ ਲੋਕਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ।
ਹਿੰਦੂਸਥਾਨ ਸਮਾਚਾਰ