Lucknow News: ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲੇ ‘ਚ ਸਤਿਸੰਗ ਦੌਰਾਨ ਭਗਦੜ ਦੇ ਮਾਮਲੇ ਦੀ ਜਾਂਚ ਲਈ ਗਠਿਤ ਨਿਆਂਇਕ ਕਮਿਸ਼ਨ ਦੇ ਸਾਹਮਣੇ ਵੀਰਵਾਰ ਨੂੰ ਸੂਰਜ ਪਾਲ ਉਰਫ ਭੋਲੇ ਬਾਬਾ ਪੇਸ਼ ਹੋਏ।
ਸੂਤਰਾਂ ਨੇ ਦੱਸਿਆ ਕਿ ਨਿਆਇਕ ਕਮਿਸ਼ਨ ਨੇ ਸੂਰਜ ਪਾਲ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਇਸ ਦੌਰਾਨ ਸੂਰਜ ਪਾਲ ਨੇ ਇੱਕ ਹਜ਼ਾਰ ਦੇ ਕਰੀਬ ਲੋਕਾਂ ਦੇ ਹਲਫ਼ਨਾਮੇ ਕਮਿਸ਼ਨ ਕੋਲ ਜਮ੍ਹਾਂ ਕਰਵਾਏ।
ਸੂਰਜ ਪਾਲ ਦੀ ਨਿਆਂਇਕ ਕਮਿਸ਼ਨ ਸਾਹਮਣੇ ਪੇਸ਼ੀ ਦੌਰਾਨ ਬਾਹਰ ਉਨ੍ਹਾਂ ਦੇ ਪੈਰੋਕਾਰਾਂ ਅਤੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਇਸ ਕਾਰਨ ਹਜ਼ਰਤਗੰਜ ਇਲਾਕੇ ਵਿੱਚ ਜਾਮ ਲੱਗ ਗਿਆ। ਪੂਰੇ ਇਲਾਕੇ ‘ਚ ਪੁਲਿਸ ਦੀ ਚੌਕਸੀ ਹੈ। ਪੁਲਿਸ ਨੇ ਬੈਰੀਕੇਡ ਲਗਾ ਕੇ ਇਸ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ 2 ਜੁਲਾਈ ਨੂੰ ਹਾਥਰਸ ਵਿੱਚ ਸੂਰਜ ਪਾਲ ਦੇ ਸਤਿਸੰਗ ਦੌਰਾਨ ਮਚੀ ਭਗਦੜ ਵਿੱਚ ਵੱਡੀ ਗਿਣਤੀ ’ਚ ਲੋਕਾਂ ਦੀ ਮੌਤ ਹੋ ਗਈ ਸੀ। ਜਾਂਚ ਲਈ ਯੋਗੀ ਸਰਕਾਰ ਨੇ ਨਿਆਇਕ ਕਮਿਸ਼ਨ ਦਾ ਗਠਨ ਕੀਤਾ ਸੀ।
ਹਿੰਦੂਸਥਾਨ ਸਮਾਚਾਰ