Mumbai News: ਰਤਨ ਟਾਟਾ ਦੀ ਮ੍ਰਿਤਕ ਦੇਹ ਹੁਣ ਪੰਜ ਤੱਤਾਂ ਵਿੱਚ ਵਿਲੀਨ ਹੋ ਗਈ ਹੈ। ਰਤਨ ਟਾਟਾ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਵਰਲੀ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਟਾਟਾ ਦੀ ਮ੍ਰਿਤਕ ਦੇਹ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੱਖਣੀ ਮੁੰਬਈ ਦੇ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (ਐਨਸੀਪੀਏ) ਵਿੱਚ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਸੀ।
ਦਸ ਦਇਏ ਕਿ ਰਤਨ ਟਾਟਾ ਨੂੰ ਬੁੱਧਵਾਰ ਦੇਰ ਰਾਤ (9 ਅਕਤੂਬਰ, 2024) ਮੁੰਬਈ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ। ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ 86 ਸਾਲਾਂ ਦੇ ਸਨ। ਟਾਟਾ ਨੂੰ ਸੋਮਵਾਰ (7 ਅਕਤੂਬਰ, 2024) ਨੂੰ ਦੱਖਣ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਉਮਰ ਨਾਲ ਸਬੰਧਤ ਦੇ ਕਾਰਨਾਂ ਕਰਕੇ ਅਤੇ ਆਪਣੇ ਬਲੱਡ ਪ੍ਰੈਸ਼ਰ ਕਾਰਣਾਂ ਕਰਕੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੀਯੂਸ਼ ਗੋਇਲ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ। ਰਤਨ ਟਾਟਾ ਦੀ ਮੌਤ ਤੇ ਦੇਸ਼ ਭਰ ਤੋਂ ਸ਼ਰਧਾਂਜਲੀ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ, ਉਨ੍ਹਾਂ ਨੂੰ “ਇੱਕ ਦੂਰਦਰਸ਼ੀ ਵਪਾਰਕ ਨੇਤਾ, ਦਿਆਲੂ ਆਤਮਾ ਅਤੇ ਇੱਕ ਅਸਾਧਾਰਨ ਮਨੁੱਖ” ਕਿਹਾ। ਕਾਂਗਰਸ ਨੇ ਵੀ ਉਨ੍ਹਾਂ ਦੇ ਦਿਹਾਂਤ ਤੇ ਸੋਗ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਹ ਪਦਮ ਵਿਭੂਸ਼ਣ ਸ਼੍ਰੀ ਰਤਨ ਟਾਟਾ ਦੇ ਦੇਹਾਂਤ ਤੋਂ ਬਹੁਤ ਦੁਖੀ ਹੈ, ਜੋ ਭਾਰਤੀ ਉਦਯੋਗ ਦੇ ਇੱਕ ਟਾਈਟਨ ਅਤੇ ਇੱਕ ਪਰਉਪਕਾਰੀ ਸਨ ਜਿਨ੍ਹਾਂ ਨੇ ਭਾਰਤ ਦੇ ਕਾਰਪੋਰੇਟ ਲੈਂਡਸਕੇਪ ਨੂੰ ਆਕਾਰ ਦਿੱਤਾ ਸੀ।