New Delhi: ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਹਿੰਸਕ ਟਕਰਾਅ ਦਰਮਿਆਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ 80 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ 76 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 0.18 ਡਾਲਰ ਜਾਂ 0.23 ਫੀਸਦੀ ਦੀ ਗਿਰਾਵਟ ਨਾਲ 79.22 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.12 ਡਾਲਰ ਜਾਂ 0.16 ਫੀਸਦੀ ਫਿਸਲ ਕੇ 75.73 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਨਵੀਂ ਦਿੱਲੀ ‘ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ’ਤੇ ਸਥਿਰ ਹੈ। ਮੁੰਬਈ ‘ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ‘ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ ਹੈ, ਜਦੋਂ ਕਿ ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।
ਹਿੰਦੂਸਥਾਨ ਸਮਾਚਾਰ