Chandigarh News: ਪੀ. ਜੀ. ਆਈ. ਚੰਡੀਗੜ੍ਹ ਵਿਖੇ ਆਊਟਸੋਰਸਿੰਗ ਕਰਮਚਾਰੀਆਂ ਦੀ ਹੜਤਾਲ ਦੇ ਚਲਦਿਆਂ ਭਲਕੇ ਸੋਮਵਾਰ 14 ਅਕਤੂਬਰ ਨੂੰ ਮਰੀਜ਼ਾਂ ਦੇ ਨਵੀਂ ਕਾਰਡ ਨਹੀਂ ਬਣਾਏ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਆਊਟਸੋਰਸਿੰਗ ਉਤੇ ਕੰਮ ਕਰਦੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਹੜਤਾਲ ਉਤੇ ਚਲ ਰਹੇ ਹਨ। ਹੜਤਾਲ ਕਾਰਨ ਪੀਜੀਆਈ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਸੋਮਵਾਰ ਨੂੰ ਓ. ਪੀ. ਡੀ. ਵਿੱਚ ਨਵੇਂ ਮਰੀਜ਼ਾਂ ਦੀ ਰਜਿਸ਼ਟ੍ਰੇਸ਼ਨ ਨਹੀਂ ਕੀਤੀ ਜਾਵੇਗੀ, ਕੇਵਲ ਪੁਰਾਣੇ ਮਰੀਜ਼ਾਂ ਨੂੰ ਹੀ ਦੇਖਿਆ ਜਾਵੇਗਾ। ਇਸ ਦੇ ਨਾਲ ਹੀ ਆਨਲਾਈਨ ਰਜਿਸਟ੍ਰੇਸ਼ਨ ਵੀ ਬੰਦ ਕਰ ਦਿੱਤੀ ਗਈ ਹੈ, ਜੋ ਪਹਿਲਾਂ ਰਜਿਸਟ੍ਰੇਸ਼ਨ ਕੀਤੀ ਗਈ ਸੀ ਉਹ ਵੀ ਰੱਦ ਕਰ ਦਿੱਤੀ ਗਈ ਹੈ।
ਸੋਮਵਾਰ ਨੂੰ ਰਜਿਸਟ੍ਰੇਸ਼ਨ ਦਾ ਸਮਾਂ ਵੀ ਸਵੇਰੇ 8 ਵਜੇ ਤੋਂ 10 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੈਂਸਰ ਮਰੀਜ਼ਾਂ ਦੀ ਕਿਮੋਥੈਰੇਪੀ ਪਹਿਲਾਂ ਦੀ ਤਰ੍ਹਾਂ ਹੋਵੇਗੀ ਅਤੇ ਆਈਸੀਯੂ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਪੀਜੀਆਈ ਪ੍ਰਸ਼ਾਸਨ ਵੱਲੋਂ ਸਰਕਾਰੀ ਹਸਪਤਾਲ 16 ਚੰਡੀਗੜ੍ਹ, ਸਰਕਾਰੀ ਮੈਡਕਲ ਕਾਲਜ 32 ਸਮੇਤ ਹੋਰਨਾਂ ਗੁਆਢੀ ਸੂਬਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਅਗਲੇ ਹੁਕਮਾਂ ਤੱਕ ਮਰੀਜ਼ਾਂ ਨੂੰ ਰੈਫਰ ਨਾ ਕਰਨ।
ਹਿੰਦੂਸਥਾਨ ਸਮਾਚਾਰ